17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸੁੱਖੀ ਬਾਠ ਨੇ ਮਾਂ ਬੋਲੀ ਪੰਜਾਬੀ ਲਈ ਪੰਜਾਬੀਆਂ ਨੂੰ ਹਲੂਣਿਆ ਬਲਜੀਤ ਸ਼ਰਮਾ ਦੀ ਪੁਸਤਕ ਸ਼ਬਦਾਂ ਦੀ ਤਿ੍ਵੈਣੀ ਲੋਕ ਅਰਪਣ <br/>

Ad Position 21
No active advertisement
ਪੁਸਤਕ ਸ਼ਬਦਾਂ ਦੀ ਤਿ੍ਵੈਣੀ ਲੋਕ ਅਰਪਣ ਕੀਤੇ ਜਾਣ ਦੀ ਝਲਕ | ਤਸਵੀਰ: ਦਮਦਮੀ <br/> 27-04-2026
ਮਸਤੂਆਣਾ ਸਾਹਿਬ, 26 ਅਪ੍ਰੈਲ (ਦਮਦਮੀ)-ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਚੇਅਰਮੈਨ ਸੁੱਖੀ ਬਾਠ ਨੇ ਕਿਹਾ ਹੈ ਕਿ ਜੇ ਸਾਡੇ ਘਰਾਂ ਵਿਚ ਪੰਜਾਬੀ ਨਹੀਂ ਬੋਲੀ ਜਾਂਦੀ ਅਤੇ ਸਾਡੇ ਬੱਚਿਆਂ ਨੂੰ ਪੰਜਾਬੀ ਤੋਂ ਦੂਰ ਰੱਖਿਆ ਜਾਂਦਾ ਹੈ ਤਾਂ ਸਾਨੂੰ ਮਾਂ ਬੋਲੀ ਪੰਜਾਬੀ ਦੇ ਮੁੱਦਈ ਅਖਵਾਉਣ ਦਾ ਕੋਈ ਹੱਕ ਨਹੀਂ | ਉਹ ਸਥਾਨਕ ਅਕਾਲ ਕਾਲਜ ਆਫ਼ ਐਜੂਕੇਸ਼ਨ ਵਿਚ ਸਾਹਿਤ ਸਦਨ ਸੰਗਰੂਰ ਅਤੇ ਧੀ ਪੰਜਾਬਣ ਮੰਚ ਵੱਲੋਂ ਲੇਖਿਕਾ ਬਲਜੀਤ ਸ਼ਰਮਾ ਦੀ ਪਲੇਠੀ ਪੁਸਤਕ 'ਸ਼ਬਦਾਂ ਦੀ ਤਿ੍ਵੈਣੀ' ਨੂੰ ਲੋਕ ਅਰਪਣ ਲਈ ਕਰਵਾਏ ਸਾਹਿਤਕ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਲੇਖਕਾਂ, ਮਾਪਿਆਂ ਅਤੇ ਅਧਿਆਪਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜਨ | ਸ੍ਰੀ ਬਾਠ ਨੇ ਬਲਜੀਤ ਸ਼ਰਮਾ ਨੂੰ ਉਨ੍ਹਾਂ ਦੀ ਪਹਿਲੀ ਪੁਸਤਕ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਇਸੇ ਤਰ੍ਹਾਂ ਸਰਗਰਮ ਰਹਿਣ ਦਾ ਸੱਦਾ ਦਿੱਤਾ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਰ ਅਤੇ ਆਬਕਾਰੀ ਵਿਭਾਗ ਪੰਜਾਬ ਦੇ ਸੰਯੁਕਤ ਕਮਿਸ਼ਨਰ ਰਮਨਪ੍ਰੀਤ ਕੌਰ ਨੇ ਕਿਹਾ ਕਿ ਲੇਖਕ ਸਮਾਜ ਦਾ ਸ਼ੀਸ਼ਾ ਹੁੰਦੇ ਹਨ ਇਸ ਲਈ ਸਮਾਜ ਦਾ ਫ਼ਰਜ਼ ਬਣਦਾ ਹੈ ਕਿ ਲੇਖਕਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ | ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਬਿਰਧ ਆਸ਼ਰਮ ਬਡਰੁੱਖਾਂ ਦੇ ਪ੍ਰਧਾਨ ਬਲਦੇਵ ਸਿੰਘ ਗੋਸਲ, ਨਾਮਵਰ ਟੈਕਸੇਸ਼ਨ ਐਡਵੋਕੇਟ ਅਸ਼ੋਕ ਬਾਂਸਲ, ਵਪਾਰ ਮੰਡਲ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਪਿ੍ੰਸ ਅਤੇ ਪਿੰਗਲਵਾੜਾ ਦੀ ਸੰਗਰੂਰ ਬਰਾਂਚ ਦੇ ਪ੍ਰਬੰਧਕ ਹਰਜੀਤ ਸਿੰਘ ਅਰੋੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਨੂੰ ਸੰਬੋਧਨ ਕੀਤਾ | ਸਾਹਿਤ ਸਦਨ ਦੇ ਜਨਰਲ ਸਕੱਤਰ ਅਤੇ ਧੀ ਪੰਜਾਬਣ ਮੰਚ ਦੇ ਪ੍ਰਧਾਨ ਸ਼ਸ਼ੀ ਬਾਲਾ ਵੱਲੋਂ ਸ਼ਾਇਰਾਨਾ ਅੰਦਾਜ਼ ਵਿਚ ਕੀਤੇ ਮੰਚ ਸੰਚਾਲਨ ਦੌਰਾਨ ਸਾਹਿਤ ਸਦਨ ਵੱਲੋਂ ਪ੍ਰਧਾਨ ਦਲਬਾਰ ਸਿੰਘ ਚੱਠੇ ਅਤੇ ਧੀ ਪੰਜਾਬਣ ਮੰਚ ਵੱਲੋਂ ਹਰਜੀਤ ਸਿੰਘ ਢੀਂਗਰਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਇੰਜੀ. ਸ਼ਿਵ ਆਰੀਆ ਚੇਅਰਮੈਨ ਨੈਸ਼ਨਲ ਨਰਸਿੰਗ ਕਾਲਜ ਸੰਗਰੂਰ, ਬਲਜਿੰਦਰ ਕਲਸੀ, ਓਾਕਾਰ ਸਿੰਘ ਤੇਜੇ, ਰਜਿੰਦਰ ਰਾਜਨ, ਬਲਜੀਤ ਸ਼ੇਖਾ, ਅਵਤਾਰ ਸਿੰਘ ਚੋਟੀਆ, ਡਾ. ਜੋਤੀ ਗੁਪਤਾ, ਰਵਿੰਦਰ ਮੋਹਨ ਸ਼ਰਮਾ, ਸਪਰੀਤ ਸ਼ਰਮਾ, ਮਾਖੇਸ਼ ਸ਼ਰਮਾ, ਨੂਰਦੀਪ ਕੋਮਲ, ਜਗਦੀਸ਼ ਸਿੰਘ ਗੱਗੜਪੁਰ, ਸੁਰਿੰਦਰਪਾਲ ਸਿੰਘ ਸਿਦਕੀ, ਸੁਰਜੀਤ ਸਿੰਘ ਸਾਬਕਾ ਈ.ਓ, ਮੂਲ ਚੰਦ ਸ਼ਰਮਾ ਪ੍ਰਧਾਨ ਪੰਜਾਬੀ ਸਾਹਿਤ ਸਭਾ ਧੂਰੀ, ਸ੍ਰੀਮਤੀ ਚੰਚਲ, ਬਲਰਾਜ ਓਬਰਾਏ ਬਾਜੀ, ਸੁਖਮਿੰਦਰ ਸਿੰਘ ਭੱਠਲ ਨੇ ਸੰਬੋਧਨ ਕਰਦਿਆਂ ਬਲਜੀਤ ਸ਼ਰਮਾ ਦੇ ਯਤਨਾਂ ਦੀ ਸ਼ਲਾਘਾ ਕੀਤੀ |
ਸ੍ਰੀਮਤੀ ਕੁਲਵਿੰਦਰ ਕੌਰ ਢੀਂਗਰਾ ਜਨਰਲ ਸਕੱਤਰ ਧੀ ਪੰਜਾਬਣ ਮੰਚ ਅਤੇ ਜੀਤ ਹਰਜੀਤ ਕੋਆਰਡੀਨੇਟਰ ਸਾਹਿਤ ਸਦਨ ਸੰਗਰੂਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਲਾਈਫ਼ ਗਾਰਡ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਅਤੇ ਅਕਾਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚ ਦੀ ਖ਼ੂਬਸੂਰਤ ਪੇਸ਼ਕਾਰੀ ਨੇ ਸਮਾਗਮ ਦਾ ਰੰਗ ਬੰਨਿ੍ਹਆ |

Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸਕੂਲ ਭੋਗੀਵਾਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆ...
Ad Position 24