17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਫ਼ਰਦ ਕੇਂਦਰ ਕਰਮਚਾਰੀਆਂ ਦੀ ਹੋਈ ਮੀਟਿੰਗ 1 ਮਈ ਨੂੰ ਵਿੱਤ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ <br/>

Ad Position 21
No active advertisement
ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਬਾਰੇ ਮੀਟਿੰਗ ਕਰਦੇ ਹੋਏ ਫ਼ਰਦ ਕੇਂਦਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੋਨੀ | ਤਸਵੀਰ : ਖੰਨਾ <br/> 27-04-2026
ਲੌਂਗੋਵਾਲ, 26 ਅਪ੍ਰੈਲ (ਸ.ਸ. ਖੰਨਾ, ਵਿਨੋਦ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ 132 ਵੱਲੋਂ ਅੱਜ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ 1 ਮਈ ਨੂੰ ਮਜ਼ਦੂਰ ਦਿਵਸ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਹੋਣ ਵਾਲੀ ਰਾਜ ਪੱਧਰੀ ਰੈਲੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਫ਼ਰਦ ਕੇਂਦਰ ਦੇ ਸਾਥੀਆਂ ਵੱਲੋਂ ਵੱਡੀ ਗਿਣਤੀ 'ਚ ਪਹੁੰਚ ਕੇ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਪੱਧਰ 'ਤੇ ਸਾਥੀਆਂ ਵਿੱਚ ਕਾਫ਼ੀ ਜੋਸ਼ ਦੇਖਣ ਨੂੰ ਮਿਲਿਆ ਅਤੇ ਏਕਤਾ ਨਾਲ ਅੱਗੇ ਵਧਣ 'ਤੇ ਜ਼ੋਰ ਦਿੱਤਾ ਗਿਆ | ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੋਨੀ ਨੇ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਜ਼ਿਲ੍ਹੇ ਦੀ ਗੱਲ ਨਹੀਂ, ਸਗੋਂ ਸਾਰੇ ਪੰਜਾਬ ਦੇ ਫ਼ਰਦ ਕੇਂਦਰ ਕਰਮਚਾਰੀਆਂ ਦੀ ਸਾਂਝੀ ਲੜਾਈ ਹੈ | ਉਨ੍ਹਾਂ ਨੇ ਕਿਹਾ ਕਿ ਜਿੰਨੀ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਿਲ ਹੋਣਗੇ, ਉੱਨਾ ਹੀ ਮਜ਼ਬੂਤ ਤਰੀਕੇ ਨਾਲ ਆਪਣੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਲਾਡੀ, ਮੀਤ ਪ੍ਰਧਾਨ ਬਿਕਰਮਜੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਖ਼ਜ਼ਾਨਚੀ ਸੁਖਬੀਰ ਸਿੰਘ, ਸਹਾਇਕ ਖ਼ਜ਼ਾਨਚੀ ਭੁਪਿੰਦਰ ਸਿੰਘ, ਪੈੱ੍ਰਸ ਸਕੱਤਰ ਅਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਬੀਬੀ ਢੀਂਡਸਾ ਨੇ ਕੀਤਾ ਸਨਮਾਨ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਸੈਮੀਨਾਰ ਕਰਵਾਇਆ <br/>
Ad Position 24