18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਦਸਵੀਂ ਜਮਾਤ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਬੀਬੀ ਢੀਂਡਸਾ ਨੇ ਕੀਤਾ ਸਨਮਾਨ <br/>

Ad Position 21
No active advertisement
ਦਸਵੀਂ ਜਮਾਤ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਬੀਬੀ ਗਗਨਦੀਪ ਕੌਰ ਢੀਂਡਸਾ ਅਤੇ ਹੋਰ | ਤਸਵੀਰ: ਦਮਦਮੀ <br/> 27-04-2026
ਮਸਤੂਆਣਾ ਸਾਹਿਬ, 26 ਅਪ੍ਰੈਲ (ਦਮਦਮੀ)-ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਵਿਜੇ ਪਲਾਹਾ ਦੀ ਅਗਵਾਈ ਵਿਚ ਸੰਖੇਪ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਮੌਕੇ ਸੀ.ਬੀ.ਐੱਸ.ਈ. ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਸੁਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਸ਼ਿਰਕਤ ਕੀਤੀ, ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਐਡਵੋਕੇਟ ਬਿਕਰਮਜੀਤ ਸਿੰਘ ਖਹਿਰਾ ਨੇ ਸ਼ਮੂਲੀਅਤ ਕੀਤੀ | ਪ੍ਰਧਾਨਗੀ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੀਤੀ | ਇਸ ਮੌਕੇ ਪਿ੍ੰਸੀਪਲ ਵਿਜੇ ਪਲਾਹਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਹਿਣ ਉਪਰੰਤ ਅਕੈਡਮੀ ਦੇ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਖ਼ਾਸ ਤੌਰ 'ਤੇ ਦੱਸਿਆ ਕਿ ਭਵਦੀਪ ਕੌਰ ਨੇ ਵਿਗਿਆਨ ਤੇ ਪੰਜਾਬੀ ਵਿਚੋਂ ਅਤੇ ਅਰਸ਼ਵੀਰ ਕੌਰ ਨੇ ਪੰਜਾਬੀ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕਰ ਕੇ ਜਿੱਥੇ ਅਕੈਡਮੀ ਦਾ ਨਾਮ ਚਮਕਾਇਆ ਹੈ, ਉੱਥੇ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ | ਇਸ ਮੌਕੇ ਮੁੱਖ ਮਹਿਮਾਨ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਦਸਵੀਂ ਦੇ ਨਤੀਜਿਆਂ ਵਿਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਇਹਨਾਂ ਬੱਚਿਆਂ ਵਲੋਂ ਮੱਲਾਂ ਮਾਰੀਆਂ ਗਈਆਂ ਹਨ | ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਮਹਿਮਾਨਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਢੀਂਡਸਾ ਅਤੇ ਵਰਿੰਦਰਪਾਲ ਸਿੰਘ ਟੀਟੂ ਸਮੇਤ ਹੋਰ ਸਟਾਫ਼ ਮੈਂਬਰ ਮੌਜੂਦ ਸਨ | ਜ਼ਿਕਰਯੋਗ ਹੈ ਕਿ ਅਕੈਡਮੀ ਦਾ ਬੋਰਡ ਨਤੀਜਾ 100 ਫ਼ੀਸਦੀ ਰਿਹਾ, ਜਿਸ ਵਿਚ ਭਵਦੀਪ ਕੌਰ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਵਿਗਿਆਨ ਤੇ ਪੰਜਾਬੀ ਵਿਸ਼ਿਆਂ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਅਤੇ ਇਸੇ ਤਰ੍ਹਾਂ ਅਨਮੋਲਦੀਪ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਲੀਨ ਕੌਰ ਨੇ 92.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਹਰਮਨਪ੍ਰੀਤ ਕੌਰ (89.8%), ਜੈਵੀਰ ਸਿੰਘ (89.2%), ਨਮਨਜੋਤ ਕੌਰ (88%), ਗੁਰਸੀਰਤ ਕੌਰ (87.4%), ਹਰਿੰਦਰ ਸਿੰਘ (82.5%), ਹਰਮਨਦੀਪ ਕੌਰ (81.8%), ਮਨਿੰਦਰ ਸਿੰਘ (81.8%), ਖੁਸ਼ਪ੍ਰੀਤ ਕੌਰ (80%) ਅਤੇ ਅਰਸ਼ਵੀਰ ਕੌਰ (80%) ਅੰਕ ਪ੍ਰਾਪਤ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭਲਵਾਨ ਦੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ <br/> ਅਗਲੀ ਖ਼ਬਰ ਫ਼ਰਦ ਕੇਂਦਰ ਕਰਮਚਾਰੀਆਂ ਦੀ ਹੋਈ ਮੀਟਿੰਗ 1 ਮਈ ਨੂੰ ਵਿੱਤ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ <br...
Ad Position 24