18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲਿਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐੱਸ. ਡੀ. ਐਮ. ਗਰਗ <br/>

Ad Position 21
No active advertisement
ਅਜੀਤ ਡੈਸਕ 27-04-2026
ਮੂਨਕ, 26 ਅਪ੍ਰੈਲ (ਵਰਿੰਦਰ ਭਾਰਦਵਾਜ) - ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਦਾ ਸਹੀ ਨਰੀਖਣ ਕਰਨ ਲਈ ਐਸ.ਡੀ.ਐਮ. ਵੱਲੋਂ ਸਬ ਡਵੀਜ਼ਨਲ ਹਸਪਤਾਲ ਮੂਨਕ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਆਮ ਸਧਾਰਨ ਮਰੀਜ਼ ਦੀ ਤਰ੍ਹਾਂ ਲਾਈਨ ਵਿੱਚ ਲੱਗ ਕੇ ਮਰੀਜ਼ਾਂ ਕੋਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਤਾ ਲਗਾਇਆ | ਜਦੋਂ ਹਸਪਤਾਲ ਦੇ ਸਟਾਫ਼ ਨੂੰ ਇਸ ਚੈਕਿੰਗ ਵਾਰੇ ਪਤਾ ਲੱਗਿਆ ਤਾਂ ਸਟਾਫ਼ ਵਿੱਚ ਹਫ਼ੜਾ ਦਫ਼ੜੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਬਿਜਲੀ ਦੀ ਕਿੱਲਤ ਤੇ ਜਰਨੇਟਰ ਨਾ ਚਲਾਉਣ ਕਾਰਨ ਡਾਕਟਰ ਹਨੇਰੇ ਵਿਚ ਬੈਠੇ ਮਰੀਜ਼ਾਂ ਦਾ ਚੈੱਕਅਪ ਕਰ ਰਹੇ ਸਨ ਅਤੇ ਗਰਮੀ ਕਾਰਨ ਮਰੀਜ਼ ਵੀ ਬੇਹਾਲ ਸਨ | ਐਸ.ਡੀ.ਐਮ. ਸ਼੍ਰੀ ਰਕੇਸ਼ ਪ੍ਰਕਾਸ਼ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਮੂਨਕ ਸ਼੍ਰੀ ਰਕੇਸ਼ ਪ੍ਰਕਾਸ਼ ਗਰਗ ਵੱਲੋਂ ਸਬ ਡਵੀਜ਼ਨਲ ਹਸਪਤਾਲ ਮੂਨਕ ਵਿਖੇ ਪਹੁੰਚ ਕੇ ਅਚਨਚੇਤ ਚੈਕਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਮਰੀਜ਼ਾਂ ਤੱਕ ਸਹੀ ਪਹੁੰਚਦੀਆਂ ਕਰਨ ਲਈ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਤੋਂ ਪੁੱਛ ਗਿੱਛ ਕੀਤੀ ਅਤੇ ਮਰੀਜ਼ਾਂ ਵੱਲੋਂ ਦੱਸੀਆਂ ਗਈਆਂ ਖ਼ਾਮੀਆਂ ਨੂੰ ਦੂਰ ਕਰਨ ਲਈ ਪ੍ਰਬੰਧਕਾਂ ਨੂੰ ਤੁਰੰਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸ਼੍ਰੀ ਗਰਗ ਨੇ ਦੱਸਿਆ ਕਿ ਬਿਜਲੀ ਨਾ ਹੋਣ ਦੀ ਸੂਰਤ ਵਿੱਚ ਡਾਕਟਰ ਅੰਧੇਰ ਵਿੱਚ ਬੈਠ ਕੇ ਹੀ ਮਰੀਜ਼ਾਂ ਦਾ ਚੈੱਕਅਪ ਕਰ ਰਹੇ ਸਨ ਅਤੇ ਮਰੀਜ਼ ਵੀ ਗਰਮੀ ਨਾਲ ਬੇਹਾਲ ਹੋਏ ਪਰਚੀ ਕਟਵਾਉਣ ਤੇ ਦਵਾਈ ਲੈਣ ਲਈ ਆਪਣੀ ਵਾਰੀ ਦੀ ਇੰਤਜ਼ਾਰ ਕਰਦੇ ਨਜ਼ਰ ਆਏ | ਜਦੋਂ ਹਸਪਤਾਲ ਦੇ ਇੰਚਾਰਜ ਨੂੰ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਜਨਰੇਟਰ ਖ਼ਰਾਬ ਹੋਣ ਕਰਕੇ ਇਹ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ੍ਰੀ ਗਰਗ ਨੇ ਦਵਾਈ ਲੈਣ ਵਾਲੇ ਮਰੀਜ਼ਾਂ ਦੀ ਲਾਇਨ ਵਿੱਚ ਲੱਗ ਕੇ ਖ਼ੁਦ ਮਰੀਜ਼ਾਂ ਨਾਲ ਗੱਲਬਾਤ ਕੀਤੀ ਸਾਰੀਆਂ ਗੱਲਾਂ ਸੁਣਨ ਤੇ ਦੇਖਣ ਉਪਰੰਤ ਉਨ੍ਹਾਂ ਖ਼ਰਾਬ ਹੋਏ ਜਨਰੇਟਰ ਨੂੰ ਤੁਰੰਤ ਠੀਕ ਕਰਵਾਉਣ ਦੀ ਹਦਾਇਤ ਕੀਤੀ | ਭਵਿੱਖ ਵਿੱਚ ਕਿਸੇ ਵੀ ਅਣਗਹਿਲੀ ਵਰਤਣ ਲਈ ਸਖ਼ਤ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇ ਨਾਲ ਨਾਲ ਪੀਣ ਲਈ ਸਾਫ਼ ਪਾਣੀ, ਬੈਠਣ ਲਈ ਬੈਂਚ ਤੇ ਪੱਖਿਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਟਾਫ਼ ਨੂੰ ਲੋਕਾਂ ਖ਼ਾਸ ਕਰ ਬਜ਼ੁਰਗ ਮਰੀਜ਼ਾਂ ਨਾਲ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲਿਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਐੱਸ.ਡੀ.ਐਮ. ਗਰਗ | ਵਧੀਆ ਸਤਿਕਾਰਿਤ ਵਿਵਹਾਰ ਕਰਨ ਲਈ ਅਤੇ ਹਾਜ਼ਰੀ ਯਕੀਨੀ ਬਣਾਉਣ ਲਈ ਸਖ਼ਤ ਹਦਾਇਤ ਦਿੱਤੀ ਅਤੇ ਕਿਹਾ ਕਿ ਚੈਕਿੰਗਾਂ ਦਾ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਸੰਗਰੂਰ ਵਲੋਂ ਬਲਾਕ ਅਹਿਮਦਗੜ੍ਹ ਦੇ ਪਿ੍ਤਪਾਲ ਸਿੰਘ ਲੋਟੇ ਅਤੇ ਅਮਰਗੜ੍ਹ ਬਲਾਕ ਦੇ ਪਰਮਜੀ... ਅਗਲੀ ਖ਼ਬਰ ਅਮਨ ਅਰੋੜਾ ਵਲੋਂ ਲੌਂਗੋਵਾਲ ਦੇ 7 ਪਿੰਡਾਂ 'ਚ 3.18 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ...
Ad Position 24