09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ <br/>

Ad Position 21
No active advertisement
ਅਜੀਤ ਡੈਸਕ 28-04-2026

ਛਾਜਲੀ, 27 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ)-ਅੱਤ ਗਰਮੀ ਅਤੇ ਦਿਨ-ਰਾਤ ਲੱਗ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਬੈਨਰ ਹੇਠ ਸੰਤ ਰਾਮ ਸਿੰਘ ਛਾਜਲੀ ਦੀ ਅਗਵਾਈ ਵਿੱਚ ਛਾਜਲੀ ਗਰਿੱਡ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਅਤੇ ਖੇਤੀਬਾੜੀ ਦੇ ਹੋਰ ਕੰਮਾਂ ਦੌਰਾਨ ਲਗਾਤਾਰ ਬਿਜਲੀ ਕੱਟਾਂ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਬਿਨਾਂ ਕਿਸੇ ਪਹਿਲਾਂ ਸੂਚਨਾ ਤੋਂ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਂਦੀ ਹੈ, ਜਿਸ ਨਾਲ ਟਿਊਬਵੈੱਲ ਨਹੀਂ ਚੱਲਦੇ ਅਤੇ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੁੰਦੀ ਹੈ | ਕਿਸਾਨਾਂ ਨੇ ਕਿਹਾ ਕਿ ਮਹਿੰਗੇ ਡੀਜ਼ਲ ਨਾਲ ਮੋਟਰਾਂ ਚਲਾਉਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ, ਜਦਕਿ ਰਾਤ ਸਮੇਂ ਲੱਗਦੇ ਕੱਟਾਂ ਕਾਰਨ ਲੋਕਾਂ ਨੂੰ ਗਰਮੀ ਵਿੱਚ ਜਾਗ ਕੇ ਰਾਤਾਂ ਕੱਟਣੀਆਂ ਪੈਂਦੀਆਂ ਹਨ | ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਕਾਰਨ ਪਿੰਡਾਂ ਦੇ ਲੋਕ ਬਹੁਤ ਪ੍ਰੇਸ਼ਾਨ ਹਨ | ਧਰਨੇ ਨੂੰ ਸੰਬੋਧਨ ਕਰਦਿਆਂ ਸੰਤ ਰਾਮ ਸਿੰਘ ਛਾਜਲੀ ਨੇ ਕਿਹਾ ਕਿ ਜੇਕਰ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਨਾ ਕੀਤੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕਿਰਤ ਮੰਤਰੀ ਦੇ ਹਲਕਾ ਖੰਨਾ 'ਚ ਧਰਨਾ 3 ਨੂੰ ਅਗਲੀ ਖ਼ਬਰ 50 ਸਾਲ ਪਿੱਛੇ ਪੈ ਚੁੱਕੇ ਪੰਜਾਬ ਨੰੂ ਮੁੜ ਲੀਹਾਂ ਉੱਤੇ ਲਿਆਉਣ ਲਈ ਭਾਜਪਾ ਹੀ ਇੱਕੋ ਇੱਕ ਉਮੀਦ-ਦੇਵ ਕੁਮਾਰ ਸ਼ਰਮਾ <br...
Ad Position 24