09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਾਵਰਕਾਮ ਦੇ ਗਰਿੱਡਾਂ ਉੱਤੇ ਤਾਇਨਾਤ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 28-04-2026
ਸੰਗਰੂਰ, 27 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪਾਵਰ ਕਾਰਪੋਰੇਸ਼ਨ ਨਾਲ ਸਬੰਧਤ ਟੈਕਨੀਕਲ ਸਰਵਿਸਜ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਿੱਲੋਂ, ਸਰਕਲ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਅੰਮਿ੍ਤਪਾਲ ਸਿੰਘ, ਪੁਸ਼ਪਿੰਦਰ ਸਿੰਘ ਸੈਣੀ ਗੰਗਾ ਸਿੰਘ ਵਾਲਾ ਨੇ ਮੁੱਖ ਮੰਤਰੀ, ਬਿਜਲੀ ਮੰਤਰੀ ਅਤੇ ਵਿਭਾਗ ਦੇ ਸੀ.ਐਮ.ਡੀ ਤੋਂ ਗਰਿੱਡਾਂ ਉੱਤੇ ਤਾਇਨਾਤ ਮੁਲਾਜ਼ਮਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ | ਆਗੂਆਂ ਨੇ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਤਾਪਮਾਨ ਦੇ ਵੱਧ ਜਾਣ ਕਾਰਨ ਬਿਜਲੀ ਦੀ ਖਪਤ ਵਿਚ ਹੋਏ ਬੇਤਹਾਸ਼ਾ ਵਾਧੇ ਕਾਰਨ ਦਿਨ ਰਾਤ ਨੂੰ ਲੱਗਣ ਵਾਲੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਕੁਝ ਥਾਵਾਂ ਉੱਤੇ ਗਰਿੱਡਾਂ ਦੇ ਨੇੜਲੇ ਇਲਾਕਿਆਂ ਦੇ ਖਪਤਕਾਰ ਭੀੜ ਦੇ ਰੂਪ ਵਿਚ ਇਕੱਠੇ ਹੋ ਕੇ ਗਰਿੱਡਾਂ ਉੱਤੇ ਤਾਇਨਾਤ ਕਰਮਚਾਰੀ ਨਾਲ ਦੁਰਵਿਵਹਾਰ ਕਰ ਕੇ ਬਿਜਲੀ ਸਪਲਾਈ ਨੂੰ ਜ਼ਬਰਦਸਤੀ ਚਾਲੂ ਕਰਵਾ ਦਿੰਦੇ ਹਨ | ਆਗੂਆਂ ਨੇ ਦੱਸਿਆ ਕਿ ਇਹ ਵੀ ਧਿਆਨ ਵਿਚ ਆਇਆ ਹੈ ਕਿ ਭੜਕੀ ਭੀੜ ਦੀ ਅਗਵਾਈ ਕਰਨ ਵਾਲੇ ਕੁਝ ਲੋਕ ਸਮਾਨ ਦੀ ਵੀ ਭੰਨਤੋੜ ਕਰ ਰਹੇ ਹਨ | ਬਿਜਲੀ ਘਰਾਂ ਦੀ ਰਾਖੀ ਲਈ ਰਾਤ ਦੇ ਵਕਤ ਪੁਲਿਸ ਕਰਮਚਾਰੀ ਤਾਇਨਾਤ ਕਰ ਦੀ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਭਵਿੱਖ ਵਿਚ ਮੁਲਾਜ਼ਮ ਕਿਸੇ ਅਣਸੁਖਾਂਵੀ ਘਟਨਾ ਤੋਂ ਬਚ ਸਕਣ ਅਤੇ ਬੇਖ਼ੌਫ ਹੋ ਕੇ ਡਿਊਟੀ ਨਿਭਾਅ ਸਕਣ | ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਘਰਾਂ ਵਿਚ ਡਿਊਟੀ ਕਰਨ ਵਾਲੇ ਕਰਮਚਾਰੀਆਂ ਨਾਲ ਹੈਲਪਰ ਲਗਾਉਣ ਦੇ ਨਾਲ ਨਾਲ ਸਟਾਫ਼ ਪੂਰਾ ਕੀਤਾ ਜਾਵੇ ਕਿਉਂਕਿ ਬਿਜਲੀ ਘਰਾਂ ਵਿਚ ਮਨਜ਼ੂਰ 7778 ਅਸਾਮੀਆਂ ਵਿਚੋਂ 4630 ਅਸਾਮੀਆਂ ਖਾਲੀ ਹੋਣ ਕਾਰਨ ਸਿਰਫ਼ 3148 ਕਰਮਚਾਰੀ ਹੀ ਡਿਊਟੀ ਦੇ ਰਹੇ ਹਨ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੇ ਗਰਿੱਡਾਂ ਉੱਤੇ ਤਾਇਨਾਤ ਕਿਸੇ ਕਰਮਚਾਰੀ ਨਾਲ ਕੋਈ ਅਣਸੁਖਾਂਵੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਪਰਮਪਾਲ ਸਿੰਘ, ਨਿਰਭੈ ਸਿੰਘ, ਅਜੈ ਕੁਮਾਰ, ਕੁਲਦੀਪ ਸਿੰਘ, ਭੀਮ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿਛਲੇ ਚਾਰ ਸਾਲ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਪ੍ਰਤੀਕ-ਦਲਵੀਰ ਸਿੰਘ ਢਿੱਲੋਂ ਅਗਲੀ ਖ਼ਬਰ ਟਰੱਕ ਯੂਨੀਅਨ ਮਾਮਲੇ ਵਿਚ ਪੁਲਿਸ ਵਲੋਂ 27 ਵਿਅਕਤੀ ਗਿ੍ਫ਼ਤਾਰ ਅਤੇ 25 ਹੋਰ ਨਾਮਜ਼ਦ <br/>
Ad Position 24