10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਛਾਜਲੀ ਸਟੇਡੀਅਮ ਵਿਵਾਦ ਮੁੜ ਭਖਿਆ, ਵਿਰੋਧ ਕਾਰਨ ਨਿਸ਼ਾਨਦੇਹੀ ਟਲੀ <br/>

Ad Position 21
No active advertisement
ਅਜੀਤ ਡੈਸਕ 28-04-2026
ਛਾਜਲੀ, 27 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ)-ਛਾਜਲੀ ਵਿਖੇ ਨਵੇਂ ਬਣ ਰਹੇ ਸਟੇਡੀਅਮ ਨੂੰ ਲੈ ਕੇ ਪੰਚਾਇਤ ਅਤੇ ਸਮਰਾਓ ਪੱਤੀ ਵਿਚਾਲੇ ਚੱਲ ਰਿਹਾ ਵਿਵਾਦ ਅੱਜ ਇੱਕ ਵਾਰ ਫਿਰ ਭੜਕ ਗਿਆ | ਮਾਮਲੇ ਦੇ ਹੱਲ ਲਈ ਅੱਜ ਪ੍ਰਸ਼ਾਸਨ ਵੱਲੋਂ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਜਾਣੀ ਸੀ, ਪਰ ਵਿਰੋਧ ਕਾਰਨ ਕਾਰਵਾਈ ਟਾਲ ਦਿੱਤੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਪੰਚਾਇਤ ਅਤੇ ਸਮਰਾਓ ਪੱਤੀ ਵਿਚਾਲੇ ਮਸਲਾ ਨਿਪਟ ਜਾਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਵਲ ਵਿਭਾਗ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ | ਜਦੋਂ ਨਿਸ਼ਾਨਦੇਹੀ ਦੀ ਕਾਰਵਾਈ ਸ਼ੁਰੂ ਹੋਈ ਤਾਂ ਕੁੱਝ ਵਿਅਕਤੀਆਂ ਵੱਲੋਂ ਇਤਰਾਜ਼ ਜਤਾਇਆ ਗਿਆ, ਜਿਸ ਕਾਰਨ ਕਾਰਵਾਈ ਰੋਕਣੀ ਪਈ | ਸਰਪੰਚ ਗੁਰਬਿਆਸ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਚਾਇਤ ਅਤੇ ਸਮਰਾਓ ਪੱਤੀ ਵਿਚਾਲੇ ਮਸਲਾ ਨਿਪਟਾ ਲਿਆ ਗਿਆ ਸੀ ਅਤੇ ਅੱਜ ਦਾ ਮਕਸਦ ਸਿਰਫ਼ ਨਿਸ਼ਾਨਦੇਹੀ ਕਰਵਾਉਣਾ ਸੀ | ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀ ਦੀ ਪ੍ਰਕਿਰਿਆ ਆਮ ਜ਼ਮੀਨਾਂ ਵਾਂਗ ਕਾਨੂੰਨੀ ਤਰੀਕੇ ਨਾਲ ਕੀਤੀ ਜਾ ਰਹੀ ਸੀ, ਪਰ ਕੁੱਝ ਵਿਅਕਤੀਆਂ ਦੇ ਵਿਰੋਧ ਕਾਰਨ ਕਾਰਵਾਈ ਰੋਕ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਹੁਣ ਪ੍ਰਸ਼ਾਸਨ ਵੱਲੋਂ ਅਗਲੀ ਤਰੀਕ 'ਤੇ ਨਿਸ਼ਾਨਦੇਹੀ ਕੀਤੀ ਜਾਵੇਗੀ | ਥਾਣਾ ਛਾਜਲੀ ਮੁਖੀ ਵਿਨੋਦ ਕੁਮਾਰ ਨੇ ਕਿਹਾ ਕਿ ਅੱਜ ਸਟੇਡੀਅਮ ਨਾਲ ਸੰਬੰਧਿਤ ਜ਼ਮੀਨ ਦੀ ਨਿਸ਼ਾਨਦੇਹੀ ਲਈ ਸਿਵਲ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਆਏ ਸਨ | ਕੁੱਝ ਲੋਕਾਂ ਦੇ ਇਤਰਾਜ਼ ਕਾਰਨ ਕਾਰਵਾਈ ਟਾਲ ਦਿੱਤੀ ਗਈ | ਉਨ੍ਹਾਂ ਕਿਹਾ ਕਿ ਮੌਕੇ 'ਤੇ ਸਥਿਤੀ ਪੂਰੀ ਤਰ੍ਹਾਂ ਸ਼ਾਂਤਮਈ ਰਹੀ ਅਤੇ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖੀ ਗਈ | ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਮੌਕੇ 'ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ | ਹੁਣ ਪਿੰਡ ਵਾਸੀਆਂ ਦੀ ਨਜ਼ਰ ਪ੍ਰਸ਼ਾਸਨ ਦੇ ਅਗਲੇ ਫ਼ੈਸਲੇ 'ਤੇ ਟਿਕੀ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਹਾਇਤਾ ਕੇਂਦਰ ਹਰੇਕ ਵਿਅਕਤੀ ਲਈ ਖੁੱਲ੍ਹਾ-ਚੇਅਰਮੈਨ ਦਲਵੀਰ ਸਿੰਘ ਢਿੱਲੋਂ <br/> ਅਗਲੀ ਖ਼ਬਰ ਸ਼ਹਿਰ ਅੰਦਰ ਕੂੜਾ ਸੁੱਟਣ ਲਈ ਜਗ੍ਹਾ ਨਾ ਹੋਣ ਕਰਕੇ ਸਫ਼ਾਈ ਸੇਵਕਾਂ ਨੇ ਆਰੰਭੀ ਹੜਤਾਲ <br/>
Ad Position 24