10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਮੁੱਖ ਮੰਤਰੀ ਸਹਾਇਤਾ ਕੇਂਦਰ ਹਰੇਕ ਵਿਅਕਤੀ ਲਈ ਖੁੱਲ੍ਹਾ-ਚੇਅਰਮੈਨ ਦਲਵੀਰ ਸਿੰਘ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 28-04-2026
ਧੂਰੀ, (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਦੇ ਦਫ਼ਤਰ ਇੰਚਾਰਜ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਂਪ ਆਫ਼ਿਸ ਦੇ ਦਰਵਾਜ਼ੇ ਹਰੇਕ ਵਿਅਕਤੀ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਹਰ ਵਿਅਕਤੀ ਨਾਲ ਮਾਣ-ਸਤਿਕਾਰ ਨਾਲ ਪੇਸ਼ ਆ ਕੇ ਉਨ੍ਹਾਂ ਦੇ ਕੰਮ ਕੀਤੇ ਜਾਂਦੇ ਹਨ | ਇਹ ਪ੍ਰਗਟਾਵਾ ਦਲਵੀਰ ਸਿੰਘ ਢਿੱਲੋਂ ਨੇ ਸਾਬਕਾ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ ਵੱਲੋਂ ਦਫ਼ਤਰ ਦਾ ਦਰਵਾਜ਼ਾ ਬੰਦ ਹੋਣ ਸਬੰਧੀ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਕੀਤਾ | ਦਫ਼ਤਰ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਕੁੱਝ ਮਹਿਲਾਵਾਂ ਨਾਲ ਮੁੱਖ ਮੰਤਰੀ ਕੈਂਪ ਆਫ਼ਿਸ ਵਿਖੇ ਆਏ ਸਨ | ਉਸ ਸਮੇਂ ਦਫ਼ਤਰ ਵਿੱਚ ਪਹਿਲਾਂ ਹੀ ਕਾਫੀ ਗਿਣਤੀ ਵਿੱਚ ਲੋਕ ਆਪਣੇ ਕੰਮਾਂ ਲਈ ਮੌਜੂਦ ਸਨ | ਆਈਆਂ ਮਹਿਲਾਵਾਂ ਨੂੰ ਵੀ ਪੂਰੇ ਸਤਿਕਾਰ ਨਾਲ ਉਡੀਕ ਕਮਰੇ ਵਿੱਚ ਬਿਠਾਇਆ ਗਿਆ ਅਤੇ ਉਨ੍ਹਾਂ ਦੇ ਕੰਮ ਬਾਰੇ ਜਾਣਕਾਰੀ ਲਈ ਗਈ | ਉਨ੍ਹਾਂ ਦੱਸਿਆ ਕਿ ਮਹਿਲਾਵਾਂ ਵੱਲੋਂ ਪੈਨਸ਼ਨ ਲਵਾਉਣ ਸਬੰਧੀ ਗੱਲ ਕੀਤੀ ਗਈ, ਪਰ ਉਨ੍ਹਾਂ ਵੱਲੋਂ ਕੋਈ ਵੀ ਫਾਰਮ ਜਾਂ ਦਰਖ਼ਾਸਤ ਭਰੀ ਨਹੀਂ ਗਈ ਸੀ | ਇਸ ਉਪਰੰਤ ਦਫ਼ਤਰੀ ਸਟਾਫ਼ ਵੱਲੋਂ ਤੁਰੰਤ ਉਨ੍ਹਾਂ ਦੇ ਨਾਮ ਨੋਟ ਕੀਤੇ ਗਏ ਅਤੇ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪੈਨਸ਼ਨ ਸਬੰਧੀ ਮਾਮਲਿਆਂ ਲਈ ਕਿਤੇ ਜਾਣ ਦੀ ਲੋੜ ਨਹੀਂ ਹੈ, ਸਗੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਹੂਲਤ 1076 'ਤੇ ਕਾਲ ਕਰ ਕੇ ਘਰ ਬੈਠੇ ਹੀ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਗਈ ਹੈ | ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਬਕਾ ਵਿਧਾਇਕ ਵੱਲੋਂ ਬਿਨਾਂ ਕਿਸੇ ਵਾਜਬ ਕਾਰਨ ਸਿਰਫ਼ ਵੀਡੀਓ ਬਣਾਉਣ ਅਤੇ ਆਪਣੀ ਸਿਆਸਤ ਚਮਕਾਉਣ ਲਈ ਇਹ ਸਾਰਾ ਨਾਟਕ ਕੀਤਾ ਗਿਆ ਹੈ, ਜੋ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੇ ਖ਼ੁਦ ਦੱਸਿਆ ਕਿ ਉਹ ਪਹਿਲੀ ਵਾਰ ਮੁੱਖ ਮੰਤਰੀ ਕੈਂਪ ਦਫ਼ਤਰ ਵਿਖੇ ਆਈਆਂ ਹਨ | ਦਫ਼ਤਰ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਗਿਆ | ਉਨ੍ਹਾਂ ਸਾਬਕਾ ਵਿਧਾਇਕ ਨੂੰ ਐਨੇ ਨੀਵੇਂ ਪੱਧਰ ਦੀ ਸਿਆਸਤ ਨਾ ਕਰਨ ਦੀ ਗੱਲ ਆਖਦਿਆਂ ਕਿਹਾ ਕਿ ਸਾਬਕਾ ਵਿਧਾਇਕ ਕੋਲ ਵੀ ਕੰਮ ਲਈ ਪੰਜ ਸਾਲ ਸਨ ਤੇ ਉਨ੍ਹਾਂ ਵੱਲੋਂ ਕੀਤੇ ਕੰਮ ਸਭ ਦੇ ਸਾਹਮਣੇ ਹਨ ਅਤੇ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਕੰਮ ਵੀ ਲੋਕ ਦੇਖ ਰਹੇ ਹਨ ਇਸ ਲਈ ਇੰਨੇ ਛੋਟੇ ਪੱਧਰ ਦੀ ਸਿਆਸਤ ਕਰਨ ਤੋਂ ਬਚਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੇ ਜਾਇਜ਼ ਕੰਮ ਨਾ ਹੋਣ ਕਾਰਨ ਗੋਲਡੀ ਖੰਗੂੜਾ ਡੀ.ਐਸ.ਪੀ. ਦਫ਼ਤਰ ਅਤੇ ਮੁੱਖ ਮੰਤਰੀ ਦਫ਼ਤਰ ਪਹੁੰਚੇ <br/> ਅਗਲੀ ਖ਼ਬਰ ਛਾਜਲੀ ਸਟੇਡੀਅਮ ਵਿਵਾਦ ਮੁੜ ਭਖਿਆ, ਵਿਰੋਧ ਕਾਰਨ ਨਿਸ਼ਾਨਦੇਹੀ ਟਲੀ <br/>
Ad Position 24