10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਲੋਕਾਂ ਦੇ ਜਾਇਜ਼ ਕੰਮ ਨਾ ਹੋਣ ਕਾਰਨ ਗੋਲਡੀ ਖੰਗੂੜਾ ਡੀ.ਐਸ.ਪੀ. ਦਫ਼ਤਰ ਅਤੇ ਮੁੱਖ ਮੰਤਰੀ ਦਫ਼ਤਰ ਪਹੁੰਚੇ <br/>

Ad Position 21
No active advertisement
ਅਜੀਤ ਡੈਸਕ 28-04-2026
ਧੂਰੀ, 27 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਅੱਜ ਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੀ ਪਤਨੀ ਸਿਮਰਤ ਕੌਰ ਖੰਗੂੜਾ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆ ਅÏਰਤਾਂ ਨਾਲ ਡੀ.ਐਸ.ਪੀ. ਦਫ਼ਤਰ ਧੂਰੀ ਵਿਖੇ ਡੀ.ਐਸ.ਪੀ. ਧੂਰੀ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਦੋਸ਼ ਲਗਾਇਆ ਕਿ ਹਲਕੇ ਵਿੱਚ ਸ਼ਰੇ੍ਹਆਮ ਨਸ਼ਾ ਵਿਕ ਰਿਹਾ ਹੈ | ਨਸੇ ਕਾਰਨ ਲੋਕਾਂ ਦੇ ਘਰਾਂ 'ਚ ਸੱਥਰ ਵਿਛ ਰਹੇ ਹਨ ਅਤੇ ਪਰਿਵਾਰਾਂ ਦੇ ਪਰਿਵਾਰ ਖ਼ਤਮ ਹੋ ਰਹੇ ਹਨ, ਪਰ ਪੁਲਿਸ ਸਿਰਫ਼ ਹਵਾ 'ਚ ਹੀ ਹੱਥ ਪੈਰ ਮਾਰਦੀ ਹੋਈ ਦਿਖਾਈ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਆਮ ਖੁੱਲੇ੍ਹਆਮ ਤੌਰ 'ਤੇ ਵਿਕ ਰਿਹਾ ਹੈ | ਉਪਰੰਤ ਉਨ੍ਹਾਂ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਵਿਖੇ ਜਾ ਕੇ ਗੇਟ ਨੂੰ ਲਗਾਇਆ ਹੋਇਆ 'ਕੁੰਡਾ' ਖੜਕਾਇਆ ਅਤੇ ਗੇਟ ਨੂੰ ਕੁੰਡੀ ਲਗਾਉਣ 'ਤੇ ਇਤਰਾਜ਼ ਪ੍ਰਗਟ ਕੀਤਾ | ਉਨ੍ਹਾਂ ਨਾਲ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਗੱਲਬਾਤ ਕੀਤੀ | ਖੰਗੂੜਾ ਜੋੜੀ ਨੇ ਆਪ ਆਗੂਆਂ ਨੂੰ ਦੱਸਿਆ ਕਿ ਲੋਕਾਂ ਦੀਆਂ ਪੈਨਸ਼ਨਾਂ ਨਹੀਂ ਲੱਗ ਰਹੀਆਂ, ਲੋਕ ਇੱਕ ਇੱਕ ਸਾਲ ਤੋ ਸੁਵਿਧਾ ਕੇਂਦਰਾਂ ਦੇ ਧੱਕੇ ਖਾ ਰਹੇ ਹਨ, ਜਾਇਜ਼ ਕੱਚੇ ਘਰਾਂ ਦੇ ਪੀੜਤ ਲੋਕਾਂ ਨੰੂ ਮੁਆਵਜ਼ਾ ਰਾਸ਼ੀ ਨਹੀਂ ਮਿਲ ਰਹੀ ਅਤੇ ਲੋਕਾਂ ਨੂੰ ਆਪਣੇ ਕੰਮਕਾਰ ਕਰਵਾਉਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਦਲਵੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁੱਲੀ ਨੇ ਖੰਗੂੜਾ ਜੋੜੀ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਜਦੋਂ ਹਲਕੇ 'ਚ ਵਿਕ ਰਹੇ ਨਸ਼ੇ ਦੇ ਦੋਸ਼ਾਂ ਸਬੰਧੀ ਡੀ.ਐਸ.ਪੀ. ਧੂਰੀ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਹਰ ਵੇਲੇ ਨਸ਼ਾ ਤਸਕਰਾਂ ਨੂੰ ਖ਼ਤਮ ਕਰਨ ਲਈ ਤਤਪਰ ਹੈ | ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਉਹ ਪੁਲਸ ਦਾ ਸਾਥ ਦੇਣ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨ ਅਤੇ ਪੁਲਿਸ ਨਸ਼ਾ ਖੋਰੀ ਦੇ ਮਾਮਲੇ 'ਚ ਕਿਸੇ ਨਾਲ ਲਿਹਾਜ਼ ਨਹੀਂ ਵਰਤੇਗੀ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ-ਲੁਧਿਆਣਾ ਮੁੱਖ ਮਾਰਗ 'ਤੇ ਦਰਜਨਾਂ ਹਰੇ-ਕਚਨਾਰ ਦਰੱਖ਼ਤ ਚੜ੍ਹੇ ਅੱਗ ਦੀ ਭੇਂਟ <br/> ਅਗਲੀ ਖ਼ਬਰ ਮੁੱਖ ਮੰਤਰੀ ਸਹਾਇਤਾ ਕੇਂਦਰ ਹਰੇਕ ਵਿਅਕਤੀ ਲਈ ਖੁੱਲ੍ਹਾ-ਚੇਅਰਮੈਨ ਦਲਵੀਰ ਸਿੰਘ ਢਿੱਲੋਂ <br/>
Ad Position 24