ਧਰਮਗੜ੍ਹ, 27 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਆੜ੍ਹਤੀਆ ਐਸੋਸੀਏਸ਼ਨ ਡਸਕਾ ਨੇ ਸਰਬਸੰਮਤੀ ਨਾਲ ਡਾ. ਸੁਖਦੇਵ ਸ਼ਰਮਾ ਡਸਕਾ ਨੂੰ ਦੂਜੀ ਵਾਰ ਪ੍ਰਧਾਨ ਚੁਣਿਆ ਹੈ ਅਤੇ ਭੀਮ ਸੇਠ ਬਰੇਟਾ ਨੂੰ ਮੀਤ ਪ੍ਰਧਾਨ, ਮੱਖਣ ਸੇਠ ਬੁਢਲਾਡਾ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ | ਇਸ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਨਵੇ ਚੁਣੇ ਪ੍ਰਧਾਨ ਸੁਖਦੇਵ ਸ਼ਰਮਾ ਨੇ ਆੜ੍ਹਤੀਆ ਐਸੋਸੀਏਸ਼ਨ ਡਸਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਆੜ੍ਹਤੀਆ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਚ ਲਿਆ ਕੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ |