ਸ਼ੇਰਪੁਰ, 27 ਅਪੈ੍ਰਲ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਸ੍ਰੀ ਸਹਿਜ ਪਾਠ ਸੇਵਾ ਲਹਿਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਭਾਈ ਸਤਨਾਮ ਸਿੰਘ, ਭਾਈ ਅੰਮਿ੍ਤਪਾਲ ਸਿੰਘ ਪੱਖੋ,ਭਾਈ ਮੋਹਣ ਸਿੰਘ ਨਰਿੰਦਰਪੁਰਾ ਅਤੇ ਮਨਿੰਦਰਜੀਤ ਸਿੰਘ ਹੇੜੀਕੇ ਵੱਲੋਂ ਸੰਗਰੂਰ ਜ਼ਿਲ੍ਹੇ ਅੰਦਰ ਸਿੱਖ਼ੀ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਲਹਿਰ ਚਲਾਈ ਜਾ ਰਹੀ ਹੈ | ਸੰਗਤਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਉਸ ਸਮੇਂ ਯਤਨਾਂ ਨੂੰ ਬੂਰ ਪਿਆ ਜਦੋਂ ਗੁਰਦੁਆਰਾ ਅਕਾਲ ਪ੍ਰਕਾਸ਼ ਸ਼ੇਰਪੁਰ ਵਿਖੇ 64 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਜਵੰਦਾ, ਭਾਈ ਸੁਖਮਿੰਦਰ ਸਿੰਘ ਧਾਲੀਵਾਲ ਸੈਕਟਰੀ,ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਅਤੇ ਭਾਈ ਸੁਖਵਿੰਦਰ ਸਿੰਘ ਥਿੰਦ ਨੇ ਖੰਡੇ ਬਾਟੇ ਦੀ ਪਾਹੁਲ ਛੱਕਣ ਵਾਲੇ ਪ੍ਰਾਣੀਆਂ ਨੂੰ ਵਧਾਈਆਂ ਦਿੱਤੀਆਂ |