10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਖੱਤਰੀ ਸਭਾ ਸੁਨਾਮ ਵਲੋਂ ਪਰਿਵਾਰ ਮਿਲਣ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-04-2026
ਸੁਨਾਮ ਊਧਮ ਸਿੰਘ ਵਾਲਾ, 27 ਅਪ੍ਰੈਲ (ਧਾਲੀਵਾਲ, ਭੁੱਲਰ)-ਖੱਤਰੀ ਸਭਾ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਸਭਾ ਦੇ ਪ੍ਰਧਾਨ ਵਿਨੈ ਖੋਸਲਾ ਦੀ ਅਗਵਾਈ ਵਿਚ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਖੱਤਰੀ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਅਜੀਤ ਉਪ ਦਫ਼ਤਰ ਸੰਗਰੂਰ ਦੇ ਇੰਚਾਰਜ ਸ.ਸੁਖਵਿੰਦਰ ਸਿੰਘ ਫੁੱਲ, ਡਾਕਟਰ ਅੰਸ਼ੁਮਨ ਫੁੱਲ ਅਤੇ ਅੰਕੁਰ ਜ਼ਖਮੀ ਮੁੱਖ ਮਹਿਮਾਨ ਜਦੋਂ ਕਿ ਕੌਮਾਂਤਰੀ ਮੁੱਕੇਬਾਜ਼ ਸੁਨੀਲ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਰੋਹ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰ ਕੇ ਕੀਤੀ ਗਈ | ਇਸ ਸਮੇਂ ਸਮਾਰੋਹ ਵਿਚ ਸ਼ਾਮਿਲ ਪਰਿਵਾਰਾਂ ਦਾ ਆਪਸ ਵਿਚ ਮੇਲ ਮਿਲਾਪ ਹੋਇਆ ਅਤੇ ਰੋਹਿਤ ਭਾਟੀਆ ਵੱਲੋਂ ਸਭਾ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ ਗਈ | ਰਿਸ਼ਵਜੀਤ ਜੋਸ਼,ਹਰ ਉਪਕਾਰ ਅਤੇ ਜਗਜੀਤ ਆਦਿ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਜਿਸ ਦਾ ਦਰਸ਼ਕਾਂ ਵੱਲੋਂ ਖੂਬ ਆਨੰਦ ਮਾਣਿਆ ਗਿਆ | ਮੈਡਮ ਲਵਲੀ ਵਰਮਾ ਇੰਦਰਜੀਤ ਸਿੰਘ ਜੋਸ਼ ਵੱਲੋਂ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ ਗਈ ਅਤੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੋਮ ਨਾਥ ਵਰਮਾ ਅਤੇ ਅਸ਼ੋਕ ਵਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼ੁਕਰਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਖਨੌਰੀ ਦੀ ਟਰੱਕ ਯੂਨੀਅਨ ਦੇ ਆਪ੍ਰੇਟਰਾਂ ਦਾ ਅਨਾਜ ਮੰਡੀਆਂ ਦੇ ਰੇਟਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਸੁਲਝਿਆ <br/>
Ad Position 24