10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਾਹਿਤ ਅਤੇ ਸੱਭਿਆਚਾਰ ਮੰਚ ਦਿੜ੍ਹਬਾ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 28-04-2026
ਦਿੜ੍ਹਬਾ ਮੰਡੀ, 27 ਅਪ੍ਰੈਲ (ਹਰਬੰਸ ਸਿੰਘ ਛਾਜਲੀ) - ਕੇਂਦਰੀ ਪੰਜਾਬੀ ਲੇਖ ਸਭਾ ਸੇਖੋਂ ਨਾਲ ਸੰਬੰਧਿਤ ਸਾਹਿਤ ਅਤੇ ਸਭਿਆਚਾਰ ਮੰਚ ਦਿੜ੍ਹਬਾ ਦੀ ਮਹੀਨਾਵਾਰ ਮੀਟਿੰਗ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਖੇਤਲਾ ਦੀ ਅਗਵਾਈ ਹੇਠ ਬਾਬਾ ਬੈਰਸੀਆਣਾ ਚੈਰੀਟੇਬਲ ਹਸਪਤਾਲ ਦੀ ਕਾਮਰੇਡ ਭੀਮ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ ਹੋਈ | ਪ੍ਰਧਾਨ ਦੀ ਇਜਾਜ਼ਤ ਨਾਲ ਸਾਹਿਤਕ ਪਿੜ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਖੁੱਲ ਕੇ ਚਰਚਾ ਕੀਤੀ ਗਈ | ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਵੀ ਪੇਸ਼ ਕੀਤੀਆਂ | ਦਰਸ਼ਨ ਸਿੰਘ ਰੋਗਲਾ ਨੇ ਕਿਹਾ ਕਿ ਸਹਿਤ ਸਾਡੇ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਜੋ ਕਿ ਹਰ ਸਮੇਂ ਸਮਾਜ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਪੇਸ਼ ਕਰਦਾ ਰਹਿੰਦਾ ਹੈ | ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਖੇਤਲਾ ਨੇ ਕਿਹਾ ਕਿ ਨੌਜਵਾਨ ਪੀੜੀ ਸਹਿਤ ਅਤੇ ਕਿਤਾਬਾਂ ਤੋਂ ਦੂਰ ਹੁੰਦੀ ਜਾ ਰਹੀ ਹੈ | ਸਮੇਂ ਦੀ ਲੋੜ ਹੈ ਕਿ ਨੌਜਵਾਨ ਪੀੜੀ ਨੂੰ ਸਾਹਿਤ ਅਤੇ ਕਿਤਾਬਾਂ ਨਾਲ ਜੋੜਿਆ ਜਾਵੇ | ਮੰਚ ਸੰਚਾਲਕ ਅਤੇ ਸਕੱਤਰ ਹਰਮੇਸ਼ ਸਿੰਘ ਮੇਸ਼ੀ ਨੇ ਕਿਹਾ ਕਿ ਸਾਹਿਤ ਤੇ ਸਭਿਆਚਾਰ ਮੰਚ ਲੰਮੇ ਸਮੇਂ ਤੋਂ ਸਾਹਿਤ ਦੀ ਸੇਵਾ ਕਰਦਾ ਆ ਰਿਹਾ ਹੈ | ਜਿਸ ਕਰ ਕੇ ਸਾਹਿਤ ਸਭਾ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਗੁਰਚਰਨ ਸਿੰਘ ਰੋਗਲਾ, ਗੁਰਜੰਟ ਸਿੰਘ ਘੁਮਾਣ ਅਤੇ ਹੋਰ ਸਾਹਿਤ ਪ੍ਰੇਮੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਨੇ ਗੁਰਦੁਆਰਾ ਮਹਿਲ ਮੁਬਾਰਕ ਵਿਖੇ ਖੋਲ੍ਹੀ ਬਰਾਂਚ <br/> ਅਗਲੀ ਖ਼ਬਰ ਵਿਦਿਆਰਥੀਆਂ ਨੇ ਨਵੀਨ ਜਿੰਦਲ ਫਾਊਾਡੇਸ਼ਨ ਅਤੇ ਇੰਸਟਰੂਕੋ ਵਲੋਂ ਆਯੋਜਿਤ ਪ੍ਰੋਗਰਾਮ ਦਾ ਲਾਭ ਉਠਾਇਆ
Ad Position 24