11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕੇਂਦਰ ਦੀ ਭਾਜਪਾ ਸਰਕਾਰ ਨੇ ਅਨੇਕਾਂ ਇਤਿਹਾਸਕ ਕੰਮ ਕੀਤੇ-ਹੀਰਾ ਸਿੰਘ ਅਮਰਗੜ੍ਹ <br/>

Ad Position 21
No active advertisement
ਅਜੀਤ ਡੈਸਕ 28-04-2026
ਸੰਦੌੜ, 27 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ)-ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਮੰਤਵ ਤਹਿਤ ਨੇੜਲੇ ਪਿੰਡ ਮਹੋਲੀ ਕਲਾਂ ਵਿਚ ਸਰਪੰਚ ਸੁਖਬੀਰ ਸਿੰਘ ਦੇ ਗ੍ਰਹਿ ਵਿਖੇ ਭਾਰਤੀ ਜਨਤਾ ਪਾਰਟੀ ਦੀ ਇਕ ਮਹੱਤਵਪੂਰਨ ਮੀਟਿੰਗ ਭਾਜਪਾ ਆਗੂ ਦਰਸ਼ਨ ਸਿੰਘ ਝੁਨੇਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ | ਮੀਟਿੰਗ ਵਿਚ ਭਾਜਪਾ ਦੇ ਹਲਕਾ ਅਮਰਗੜ੍ਹ ਦੇ ਇੰਚਾਰਜ ਹੀਰਾ ਸਿੰਘ ਅਮਰਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਮਾਲੇਰਕੋਟਲਾ ਸ੍ਰੀ ਜਗਤ ਕਥੂਰੀਆ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ | ਹਲਕਾ ਇੰਚਾਰਜ ਹੀਰਾ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 2014 ਤੋਂ ਸੱਤਾ ਵਿਚ ਰਹਿੰਦੇ ਹੋਏ ਪੰਜਾਬ ਦੇ ਹਿੱਤਾਂ ਲਈ ਅਨੇਕਾਂ ਇਤਿਹਾਸਕ ਕੰਮ ਕੀਤੇ ਹਨ ਜਦਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਨਾਲ ਧ੍ਰੋਹ ਕਮਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਠੋਸ ਫ਼ੈਸਲੇ ਲੈਣ ਵਾਲੀ ਸਰਕਾਰ ਦੀ ਜ਼ਰੂਰਤ ਹੈ ਜੋ ਕਿ ਕੇਵਲ ਭਾਰਤੀ ਜਨਤਾ ਪਾਰਟੀ ਹੀ ਹੈ ਜੋ ਪੰਜਾਬ ਨੂੰ ਇੱਕ ਮਜ਼ਬੂਤ ਸ਼ਾਸਨ ਦੇ ਸਕਦੀ ਹੈ | ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਆਉਣ ਵਾਲੀਆਂ ਚੋਣਾਂ ਅਤੇ ਪਿੰਡ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਸਾਰੇ ਹਾਜ਼ਰ ਆਗੂਆਂ ਅਤੇ ਵਲੰਟੀਅਰਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ | ਇਸ ਮੀਟਿੰਗ ਵਿਚ ਪਿੰਡ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਤੋਂ ਇਲਾਵਾ ਸੀਨੀਅਰ ਆਗੂ ਦਰਸ਼ਨ ਸਿੰਘ ਝੁਨੇਰ, ਜ਼ੋਰਾਵਰ ਸਿੰਘ ਫਰਵਾਲੀ, ਪਰਵਿੰਦਰ ਸਿੰਘ ਝੁਨੇਰ, ਹਰਨੇਕ ਸਿੰਘ ਝੁਨੇਰ ਅਤੇ ਤਰਨਦੀਪ ਸਿੰਘ ਤਰਨਾ ਝੁਨੇਰ, ਪੰਚ ਸੁਖਵਿੰਦਰ ਸਿੰਘ ਮਹੋਲੀ, ਪ੍ਰਗਟ ਸਿੰਘ, ਤੀਰਥ ਸਿੰਘ, ਪ੍ਰੀਤਪਾਲ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨ ਸਿੰਘ, ਸੁਰਾਜ ਖਾਨ, ਪਿੰਦਰ ਸਿੰਘ ਅਤੇ ਹਰਦੀਪ ਸਿੰਘ ਸਮੇਤ ਪਿੰਡ ਦੇ ਕਈ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਚੈੱਸ ਮੁਕਾਬਲੇ ਵਿੱਚ ਸਕੂਲ ਦੀ ਵਿਦਿਆਰਥਣ ਸਾਂਚੀ ਗਰਗ ਨੇ ਹਾਸਿਲ ਕੀਤਾ ਸ਼ਾਨਦਾਰ ਸਥਾਨ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕਈ ਹਫ਼ਤਿਆਂ ਤੋਂ ਖ਼ਰਾਬ ਪਈ ਲਿਫ਼ਟ ਦੀ ਨਹੀਂ ਲੈ ਰਿਹਾ ਕੋਈ ਸਾਰ <br/>
Ad Position 24