11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾਈਆਂ ਨੇ ਖਿੱਚੀਆਂ ਤਿਆਰੀਆਂ <br/>

Ad Position 21
No active advertisement
ਅਜੀਤ ਡੈਸਕ 28-04-2026
ਮਲੇਰਕੋਟਲਾ, 27 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਉਪਰੰਤ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਅਤੇ ਜ਼ਿੰਮੇਵਾਰੀਆਂ ਦੀ ਵੰਡ ਸੰਬੰਧੀ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹੇ 'ਚ ਪੈਂਦੀਆਂ ਤਿੰਨਾਂ ਨਗਰ ਕੌਂਸਲਾਂ ਲਈ ਚੋਣ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ | ਇਸ ਤਹਿਤ ਰੇਨੂੰ ਥਾਪਰ ਨੂੰ ਅਹਿਮਦਗੜ੍ਹ, ਵਿਕਾਸ ਸ਼ਰਮਾ ਨੂੰ ਅਮਰਗੜ੍ਹ ਅਤੇ ਵਰੁਣ ਜਿੰਦਲ ਨੂੰ ਮਲੇਰਕੋਟਲਾ ਲਈ ਇੰਚਾਰਜ ਬਣਾਇਆ ਗਿਆ | ਇਸ ਮੌਕੇ ਜ਼ਿਲ੍ਹੇ ਦੇ ਸਾਰੇ ਅਹੁਦੇਦਾਰਾਂ, ਸਰਕਲ ਪ੍ਰਧਾਨਾਂ ਅਤੇ ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ ਨੇ ਭਾਗ ਲਿਆ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਪਾਰਟੀ ਦੀ ਹੋਰ ਮਜ਼ਬੂਤੀ ਅਤੇ ਜਨਤਾ ਨਾਲ ਸੰਪਰਕ ਵਧਾਉਣ 'ਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਐਡਵੋਕੇਟ ਮਨਪ੍ਰੀਤ ਬੱਗਾ, ਹੀਰਾ ਸਿੰਘ ਅਮਰਗੜ੍ਹ ਤੋਂ ਇਲਾਵਾ ਭਾਜਪਾ ਦੇ ਹੋਰ ਵੀ ਅਹੁਦੇਦਾਰ ਅਤੇ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਚੈਂਪੀਅਨ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਝੁੱਗੀਆਂ, ਝੌਂਪੜੀਆਂ ਵਿੱਚ 'ਸੁਰੱਖਿਆ ਸਮੱਗਰੀ' ਵੰਡੀ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਚੈੱਸ ਮੁਕਾਬਲੇ ਵਿੱਚ ਸਕੂਲ ਦੀ ਵਿਦਿਆਰਥਣ ਸਾਂਚੀ ਗਰਗ ਨੇ ਹਾਸਿਲ ਕੀਤਾ ਸ਼ਾਨਦਾਰ ਸਥਾਨ <br/>
Ad Position 24