11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕਿਸਾਨਾਂ ਦੀ ਖੱਜਲ ਖੁਆਰੀ ਵਿਰੁੱਧ ਬੈਂਕ ਅੱਗੇ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 28-04-2026

ਚੀਮਾ ਮੰਡੀ, 27 ਅਪ੍ਰੈਲ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸਟੇਟ ਬੈਕ ਆਫ ਇੰਡੀਆ (ਐੱਸ.ਬੀ.ਆਈ.) ਬੈਂਕ ਦੀ ਬਰਾਂਚ ਚੀਮਾ ਮੰਡੀ ਅੱਗੇ ਕਿਸਾਨਾਂ ਦੀ ਖੱਜਲ ਖੁਆਰੀ ਵਿਰੁੱਧ ਧਰਨਾ ਦਿੱਤਾ ਗਿਆ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪੈ੍ਰੱਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਸ.ਬੀ.ਆਈ.ਦੀ ਬਰਾਂਚ ਚੀਮਾ ਵੱਲੋਂ ਕਿਸਾਨਾਂ ਨੂੰ ਕਣਕ ਦੀ ਪੇਮੈਂਟ ਦੇਣ ਸਮੇਂ ਆਨਾ-ਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸਮੇਂ ਸਿਰ ਪੇਮੈਂਟ ਨਾ ਹੋਣ ਕਾਰਨ ਨਾ ਕੇਵਲ ਸਮੇਂ ਦੀ ਬਰਬਾਦੀ ਹੁੰਦੀ ਹੈ ਸਗੋਂ ਕੜਕਦੀ ਧੁੱਪ 'ਚ ਵਾਰ-ਵਾਰ ਬੈਕ ਦੇ ਗੇੜੇ ਮਾਰਨ ਨਾਲ਼ ਬਜ਼ੁਰਗ ਕਿਸਾਨਾਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੀ ਪੇਮੈਂਟ ਨਾ ਹੋਣ ਕਾਰਨ ਦੇਣਦਾਰੀਆਂ 'ਚ ਵੀ ਅੜਚਣ ਪੈਂਦਾ ਹੁੰਦੀ ਹੈ। ਕਿਸਾਨਾਂ ਨੂੰ ਸਮੇਂ ਸਿਰ ਪੈਸੇ ਦਿਵਾਉਣ 'ਤੇ ਬੈਂਕ ਅਧਿਕਾਰੀਆਂ ਦੇ ਅੜੀਅਲ ਅਤੇ ਟਰਕਾਉਣ ਵਾਲੇ ਵਤੀਰੇ ਕਾਰਨ ਅੱਜ ਬੈਂਕ ਦੀ ਸ਼ਾਖਾ ਅੱਗੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ। ਜਦੋਂ ਇਸ ਸੰਬੰਧੀ ਬੈਕ ਮੈਨੇਜਰ ਵਿਕਾਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿਛੋ ਹੀ ਕੈਸ਼ ਦੀ ਕਾਫੀ ਜ਼ਿਆਦਾ ਕਿੱਲਤ ਆ ਰਹੀ ਹੈ, ਜਿਸ ਕਰ ਕੇ ਹੀ ਪ੍ਰੇਸ਼ਾਨੀ ਪੈਦਾ ਹੋਈ ਹੈ ਪਰ ਇਸ ਸੰਬੰਧੀ ਉਨ੍ਹਾਂ ਉਚ ਅਧਿਕਾਰੀਆਂ ਦੇ ਧਿਆਨ 'ਚ ਲਿਆ ਦਿੱਤਾ ਹੈ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਰਾਮਸਰਨ ਸਿੰਘ ਉਗਰਾਹਾਂ, ਇੰਦਰਜੀਤ ਸਿੰਘ ਉਗਰਾਹਾਂ, ਮੇਲਾ ਸਿੰਘ ਮਾਡਲ ਟਾਊਨ, ਜਿੰਦਰ ਸਿੰਘ ਚੀਮਾ, ਮਨਜੀਤ ਕੌਰ ਤੋਲਾਵਾਲ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਭਰਤੀ ਦੀ ਵੇਟਿੰਗ ਸੂਚੀ ਵਾਲੇ ਉਮੀਦਵਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਖਨੌਰੀ 'ਚ ਬਿਜਲੀ ਸਮੱਸਿਆ ਦੇ ਪੱਕੇ ਹੱਲ ਲਈ ਨਵਾਂ ਬਣੇਗਾ ਬਿਜਲੀ ਗਰਿੱਡ-ਬਰਿੰਦਰ ਗੋਇਲ <br/>
Ad Position 24