ਸੁਨਾਮ ਊਧਮ ਸਿੰਘ ਵਾਲਾ, 27 ਅਪ੍ਰੈਲ (ਧਾਲੀਵਾਲ, ਭੁੱਲਰ)-ਕੈਬਨਿਟ ਮੰਤਰੀ ਅਮਨ ਅਰੋੜਾ। ਦੀ ਰਿਹਾਇਸ਼ ਦੇ ਨੇੜੇ ਸਥਾਨਕ ਸ਼ਹਿਰ ਦੇ ਬਠਿੰਡਾ-ਪਟਿਆਲਾ ਰੋਡ ਉੱਪਰ ਬਣੇ ਰੇਲਵੇ ਓਵਰ ਬ੍ਰਿਜ ਦੇ ਨੀਚੇ ਪੰਜਾਬ ਪੁਲਿਸ ਭਰਤੀ 2016 ਦੀ ਵੇਟਿੰਗ ਲਿਸਟ ਕਲੀਅਰ ਉਮੀਦਵਾਰਾਂ ਨੂੰ ਨੌਕਰੀ ਪਰ ਜੁਆਇਨ ਨਾ ਕਰਵਾਉਣ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅਸੀ ਪੰਜਾਬ ਪੁਲਿਸ 2016 ਭਰਤੀ ਦੇ ਉਮੀਦਵਾਰ ਹਾਂ, 2016 ਵਿੱਚ 7416 ਪੋਸਟਾਂ ਕੱਢੀਆਂ ਸੀ ਜਿਸ ਵਿੱਚੋ 5581 ਉਮੀਦਵਾਰਾਂ ਨੂੰ 20 ਨਵੰਬਰ 2016 ਨੂੰ ਨਿਯੁਕਤੀ ਪੱਤਰ ਦਿਤੇ ਗਏ ਸਨ । ਬਾਕੀ ਰਹਿੰਦੇ ਵੇਟਿੰਗ ਲੇਸਿਟ ਉਮੀਦਵਾਰਾਂ 'ਚੋਂ ਅਗਸਤ 2017 ਵਿੱਚ 50% ਉਮੀਦਵਾਰਾਂ ਦਾ ਮੈਡੀਕਲ ਤੇ ਡਾਕੂਮੈਂਟ ਵੈਰੀਫਿਕੇਸ਼ਨ ਕਰਨ ਦੇ ਬਾਵਜੂਦ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। 2022 ਵਿੱਚ ਆਮ ਆਦਮੀ ਦੀ ਸਰਕਾਰ ਆਉਣ ਤੇ ਵੇਟਿੰਗ ਲੇਸਿਟ ਵਿੱਚੋ 300 ਉਮੀਦਵਾਰਾਂ ਨੂੰ ਹੀ ਨਿਯੁਕਤੀ ਪੱਤਰ ਦਿੱਤੇ ਗਏ। ਮੁੱਖ ਮੰਤਰੀ ਸਾਹਿਬ ਨਾਲ 2022 ਵਿੱਚ ਤਿੰਨ ਵਾਰ ਮੀਟਿੰਗ ਦੇ ਦੌਰਾਨ ਸੀ ਐਮ ਸਾਹਿਬ ਵੱਲੋਂ ਵਿਸ਼ਵਾਸ ਦਿੱਤਾ ਗਿਆ ਕਿ ਬਾਕੀ ਬਚੇ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੌਰਾਨ 21 ਫਰਵਰੀ 2025 ਨੂੰ ਸਾਡੀ ਵੇਟਿੰਗ ਲਿਸਟ ਵਿਚੋਂ ਹੀ ਸਾਡੇ 200 ਤੋਂ ਵਧ ਉਮੀਦਵਾਰਾਂ ਨੂੰ ਭਰਤੀ ਕੀਤਾ ਗਿਆ ਜਿਸ ਦਾ ਰਿਕਾਰਡ ਪੰਜਾਬ ਪੁਲਿਸ ਦੀ ਵੈੱਬਸਾਈਟ ਤੇ ਦੇਖਿਆ ਜਾ ਸਕਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਵੱਖ-ਵੱਖ ਕੈਬਿਨਟ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਫਿਰ ਵੀ ਸਾਡੇ ਮਸਲੇ ਤੇ ਧਿਆਨ ਨਹੀ ਦਿੱਤਾ ਗਿਆ। ਉਨ੍ਹਾਂ ਮੁੱਖ ਮੰਤਰੀ ਸਾਹਿਬ ਨੂੰ ਬੇਨਤੀ ਹੈ ਕਿ ਸਾਨੂੰ ਜਲਦੀ ਤੋ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣ, ਸਾਡਾ ਬਣਦਾ ਹੱਕ ਦਿੱਤਾ ਜਾਵੇ। ਇਸ ਮੌਕੇ ਜਗਸੀਰ ਸਿੰਘ ਬਠਿੰਡਾ, ਦਲਜੀਤ ਸਿੰਘ, ਅਮਨਦੀਪ ਸਿੰਘ ਰੋਬਨ ਚੀਮਾ, ਵਰਿੰਦਰ ਸਿੰਘ ਲੰਬੀ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਜਨਕ ਸਿੰਘ, ਇਕਬਾਲ, ਗਗਨਦੀਪ ਸਿੰਘ, ਧਰਮਿੰਦਰ ਸਿੰਘ, ਗੁਰਦੀਪ ਸਿੰਘ, ਸੁੱਖ, ਪਰਗਟ ਸਿੰਘ ਆਦਿ ਹਾਜਿਰ ਸਨ।
ਪੰਜਾਬ ਪੁਲਿਸ ਭਰਤੀ ਦੀ ਵੇਟਿੰਗ ਸੂਚੀ ਵਾਲੇ ਉਮੀਦਵਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ
ਅਜੀਤ ਡੈਸਕ
28-04-2026