ਮਲੇਰਕੋਟਲਾ, 28 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਭਾਜਪਾ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਨਵੇਂ ਚਿਹਰਿਆਂ ਨੂੰ ਪਾਰਟੀ 'ਚ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦਾ ਸਿਲਸਿਲਾ ਜਾਰੀ ਰੱਖ ਰਹੀ ਹੈ | ਇਸ ਮੌਕੇ ਤਰਨਜੀਤ ਸਿੰਘ ਝਨੇਰ ਨੂੰ ਭਾਜਪਾ ਮਲੇਰਕੋਟਲਾ ਦਿਹਾਤੀ ਖੇਤਰ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਪਰਮਿੰਦਰ ਸਿੰਘ ਨੂੰ ਸਰਕਲ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਹਰਜੀਤ ਸਿੰਘ ਜਲਵਾਣਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਨ੍ਹਾਂ ਤੋਂ ਇਲਾਵਾ ਪਿੰਡ ਕੰਗਣਵਾਲ ਤੋਂ ਪ੍ਰੀਤਮ ਸਿੰਘ ਚਾਹਲ ਅਤੇ ਪਿੰਡ ਫਰਵਾਲੀ ਤੋਂ ਜ਼ੋਰਾਵਰ ਸਿੰਘ ਸਮੇਤ ਕਈ ਚਿਹਰੇ ਪਾਰਟੀ ਵਿਚ ਸ਼ਾਮਲ ਕੀਤੇ ਗਏ | ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੇ ਨਿੱਜੀ ਦਫ਼ਤਰ ਵਿਚ ਹੋਏ ਇੱਕ ਸਮਾਗਮ ਵਿਚ ਇਨ੍ਹਾਂ ਸਾਰਿਆਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਨੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਪਾਰਟੀ ਦੇ ਹਿਤ ਵਿਚ ਬਿਹਤਰ ਕੰਮ ਕਰਨ ਦੀ ਉਮੀਦ ਪ੍ਰਗਟ ਕੀਤੀ | ਪਾਰਟੀ ਵਿਚ ਸ਼ਾਮਲ ਹੋਏ ਨਵੇਂ ਨਿਯੁਕਤ ਆਗੂਆਂ ਅਤੇ ਨਵੇਂ ਚਿਹਰਿਆਂ ਨੇ ਭਾਜਪਾ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹੇ ਵਿਚ ਪਾਰਟੀ ਦੇ ਵਿਕਾਸ ਲਈ ਕੰਮ ਕਰਨ ਦਾ ਪ੍ਰਣ ਲਿਆ | ਇਸ ਮੌਕੇ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ, ਹੈਰੀ ਸ਼ਰਮਾ ਸਕੱਤਰ, ਅੰਕੁਰ ਕਾਂਸਲ, ਸੰਦੀਪ ਸੂਦ, ਅੰਕੂ ਯਖਮੀ, ਦਰਸ਼ਨ ਸਿੰਘ, ਦੀਪਕ ਸ਼ੋਰੀ ਅਤੇ ਪਵਨਿੰਦਰ ਸਿੰਘ ਵੀ ਮੌਜੂਦ ਸਨ |