ਭਵਾਨੀਗੜ੍ਹ, 28 ਅਪੈ੍ਰਲ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰੂ ਤੇਗ਼ ਬਹਾਦਰ ਟਰੱਕ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਮਾਲਵਿੰਦਰ ਸਿੰਘ ਮਾਲਾ ਨੂੰ ਮਜ਼ਦੂਰ ਦਲ ਦੇ ਪ੍ਰਧਾਨ ਰਾਮ ਸਿੰਘ ਮੱਟਰਾਂ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਮ ਸਿੰਘ ਮੱਟਰਾਂ ਪ੍ਰਧਾਨ ਮਜ਼ਦੂਰ ਦਲ ਨੇ ਟਰੱਕ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਮਾਲਵਿੰਦਰ ਸਿੰਘ ਮਾਲਾ ਦਾ ਮੰੂਹ ਮਿੱਠਾ ਕਰਵਾਇਆ ਤੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਨੇ ਮਾਲਵਿੰਦਰ ਸਿੰਘ ਮਾਲਾ ਨੂੰ ਮੁਬਾਰਕਾਂ ਦਿੰਦਿਆਂ ਹੋਏ ਖ਼ੁਸ਼ੀ 'ਚ ਲੱਡੂ ਵੰਡੇ | ਸ੍ਰ. ਮੱਟਰਾਂ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਸੀਜ਼ਨ ਦੌਰਾਨ ਲੇਬਰ ਵੱਲੋਂ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸ੍ਰ. ਮਾਲਾ ਨੇ ਕਿਹਾ ਕਿ ਉਹ ਵੀ ਲੇਬਰ ਯੂਨੀਅਨ ਨਾਲ ਖੜ੍ਹੇ ਹਨ | ਇਸ ਮੌਕੇ ਗੁਰਤੇਜ ਸਿੰਘ ਝਨੇੜੀ ਡਾਇਰੈਕਟਰ ਐਫ਼.ਸੀ.ਆਈ, ਹਰਦੀਪ ਸਿੰਘ ਮਾਹੀ, ਇੰਦਰਜੀਤ ਸਿੰਘ ਮਾਹੀ, ਆਤਮਾ ਸਿੰਘ ਬਾਲਦ ਮੌਜੂਦ ਸਨ |