08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕਾਂਗਰਸੀ ਆਗੂ ਦੌਲਤਪੁਰ ਨੂੰ ਵਿਦੇਸ਼ੀ ਨੰਬਰਾਂ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ <br/>

Ad Position 21
No active advertisement
ਅਜੀਤ ਡੈਸਕ 29-04-2026
ਧੂਰੀ, 28 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਹਲਕਾ ਧੂਰੀ ਤੋਂ ਪਾਰਟੀ ਦੇ ਸੀਨੀਅਰ ਆਗੂ ਹਰਦੀਪ ਸਿੰਘ ਦੌਲਤਪੁਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਸਨਸਨੀਖ਼ੇਜ਼ ਖ਼ੁਲਾਸਾ ਕਰਦਿਆਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਗੈਂਗਸਟਰਾਂ ਵਲੋਂ ਲਗਾਤਾਰ ਡਰਾਉਣੀਆਂ ਕਾਲਾਂ ਆ ਰਹੀਆਂ ਹਨ | ਹਰਦੀਪ ਸਿੰਘ ਦੌਲਤਪੁਰ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਧਮਕੀ ਦੇਣ ਵਾਲਿਆਂ ਨੇ ਬੇਹੱਦ ਖ਼ੌਫ਼ਨਾਕ ਲਹਿਜ਼ੇ ਵਿਚ ਕਿਹਾ ਹੈ ਕਿ ਉਹ ਉਨ੍ਹਾਂ ਦੇ 'ਚਿੱਟੇ ਕੁੜਤੇ-ਪਜਾਮੇ ਨੂੰ ਖੂਨ ਨਾਲ ਲੱਥਪੱਥ' ਕਰ ਦੇਣਗੇ | ਇੰਨਾ ਹੀ ਨਹੀਂ, ਗੈਂਗਸਟਰਾਂ ਨੇ ਵਿਅੰਗਮਈ ਢੰਗ ਨਾਲ ਉਨ੍ਹਾਂ ਨੂੰ ਆਪਣੀ ਸਕਾਰਪਿਓ ਕਾਰ ਨੂੰ 'ਬੁਲੇਟ ਪਰੂਫ਼' ਕਰਵਾਉਣ ਦੀ ਸਲਾਹ ਵੀ ਦਿੱਤੀ ਹੈ | ਫੋਨ ਕਰਨ ਵਾਲੇ ਵਿਅਕਤੀ ਨੇ ਹੰਕਾਰ ਵਿਚ ਕਿਹਾ ਕਿ ਦੌਲਤਪੁਰ ਦੇ ਡੱਬ ਵਿਚ ਲੱਗਿਆ 45 ਬੋਰ ਦਾ ਪਿਸਤੌਲ ਉਨ੍ਹਾਂ ਦਾ ਬਚਾਅ ਨਹੀਂ ਕਰ ਸਕੇਗਾ | ਆਗੂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਗੈਂਗਸਟਰਾਂ ਵੱਲੋਂ ਉਨ੍ਹਾਂ ਦੇ ਨਿੱਜੀ ਜੀਵਨ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ | ਧਮਕੀ ਦੇਣ ਵਾਲੇ ਨੇ ਇੱਥੋਂ ਤੱਕ ਕਹਿ ਦਿੱਤਾ ਕਿ, 'ਅਸੀਂ ਤਾਂ ਕਰ ਕੇ ਚੁੱਪ ਹਾਂ ਕਿਉਂਕਿ ਤੇਰਾ ਬੱਚਾ ਹਾਲੇ ਛੋਟਾ ਹੈ |' ਦੌਲਤਪੁਰ ਨੇ ਦੋਸ਼ ਲਾਇਆ ਕਿ ਫ਼ਰਜ਼ੀ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਅਕਸਰ ਉਨ੍ਹਾਂ ਦੇ ਘਰ ਦੇ ਬਾਹਰ ਅਤੇ ਰਸਤਿਆਂ ਵਿਚ ਰੇਕੀ ਕਰਦੀਆਂ ਦੇਖੀਆਂ ਗਈਆਂ ਹਨ, ਜੋ ਕਿ ਸਿੱਧੇ ਤੌਰ 'ਤੇ ਉਨ੍ਹਾਂ ਦੇ ਪਰਿਵਾਰ ਨੂੰ ਦਹਿਸ਼ਤ ਵਿਚ ਪਾਉਣ ਦੀ ਕੋਸ਼ਿਸ਼ ਹੈ | ਹਰਦੀਪ ਸਿੰਘ ਦੌਲਤਪੁਰ ਨੇ ਸਥਾਨਕ ਪੁਲਿਸ ਦੀ ਢਿੱਲੜ ਕਾਰਗੁਜ਼ਾਰੀ 'ਤੇ ਗਹਿਰੀ ਨਾਰਾਜ਼ਗੀ ਜ਼ਾਹਿਰ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਘਟਨਾਵਾਂ ਅਤੇ ਧਮਕੀਆਂ ਬਾਰੇ ਸਮੇਂ-ਸਮੇਂ 'ਤੇ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਅਤੇ ਜ਼ਬਾਨੀ ਸੂਚਿਤ ਕੀਤਾ ਗਿਆ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਸੇ ਸਿਆਸੀ ਆਗੂ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਉਸ ਦਾ ਜ਼ਿੰਮੇਵਾਰ ਕੌਣ ਹੋਵੇਗਾ? ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਦੀ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਉਹ ਨਿਡਰ ਹੋ ਕੇ ਆਪਣੀਆਂ ਸਮਾਜਿਕ ਅਤੇ ਸਿਆਸੀ ਸਰਗਰਮੀਆਂ ਜਾਰੀ ਰੱਖ ਸਕਣ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮਿਲੇਗੀ- ਡਾ. ਧਰਮਿੰਦਰਜੀਤ... ਅਗਲੀ ਖ਼ਬਰ ਪ੍ਰਸਿੱਧ ਅਜ਼ਾਦੀਏ ਘੁਲਾਟੀਏ ਕਾਮਰੇਡ ਜੰਗੀਰ ਸਿੰਘ ਜੋਗਾ ਦੀ ਜ਼ਿੰਦਗੀ 'ਤੇ ਆਧਾਰਿਤ ਕਿਤਾਬ ਲੋਕ ਅਰਪਣ <br/>
Ad Position 24