08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਐਸ.ਜੀ.ਪੀ.ਸੀ. ਚੋਣਾਂ ਤੁਰੰਤ ਕਰਵਾਈਆਂ ਜਾਣ-ਭਰਪੂਰ ਸਿੰਘ ਛਾਜਲੀ <br/>

Ad Position 21
No active advertisement
ਅਜੀਤ ਡੈਸਕ 29-04-2026
ਛਾਜਲੀ, 28 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਸਕੱਤਰ ਭਰਪੂਰ ਸਿੰਘ ਛਾਜਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਸਿੱਖ ਕੌਮ ਦੀ ਮਹੱਤਵਪੂਰਨ ਸੰਸਥਾ ਹੈ ਅਤੇ ਇਸ ਦੀਆਂ ਚੋਣਾਂ ਸਮੇਂ ਸਿਰ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਮਿਲ ਸਕੇ | ਭਰਪੂਰ ਸਿੰਘ ਛਾਜਲੀ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਐਸ.ਜੀ.ਪੀ.ਸੀ. ਚੋਣਾਂ ਨਹੀਂ ਹੋਈਆਂ, ਜਿਸ ਕਾਰਨ ਸਿੱਖ ਸੰਗਤ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰਿਕ ਪ੍ਰਕਿਰਿਆ ਅਨੁਸਾਰ ਹਰ ਸੰਸਥਾ ਦੀਆਂ ਚੋਣਾਂ ਨਿਯਮਤ ਸਮੇਂ ਅਨੁਸਾਰ ਹੋਣੀਆਂ ਲਾਜ਼ਮੀ ਹਨ | ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਹਾਲਤਾਂ ਵਿੱਚ ਚੋਣਾਂ ਨੂੰ ਲਟਕਾ ਕੇ ਸਿੱਖ ਕੌਮ ਦੇ ਹੱਕਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਉਨ੍ਹਾਂ ਕੇਂਦਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਤੁਰੰਤ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਚੋਣਾਂ ਰਾਹੀਂ ਹੀ ਯੋਗ ਅਤੇ ਕਾਬਲ ਪ੍ਰਬੰਧਕ ਸਾਹਮਣੇ ਆ ਸਕਦੇ ਹਨ, ਜੋ ਗੁਰਦੁਆਰਿਆਂ ਦੀ ਸੇਵਾ ਅਤੇ ਪੰਥਕ ਮਸਲਿਆਂ ਨੂੰ ਸੁਚੱਜੇ ਢੰਗ ਨਾਲ ਨਿਭਾ ਸਕਣ | ਭਰਪੂਰ ਸਿੰਘ ਛਾਜਲੀ ਨੇ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਲਈ ਇਕੱਠੇ ਹੋਣ ਅਤੇ ਚੋਣਾਂ ਦੀ ਮੰਗ ਨੂੰ ਮਜ਼ਬੂਤ ਬਣਾਉਣ | ਇਸ ਮੌਕੇ ਤੇ ਬਿਕਰਮਜੀਤ ਸਿੰਘ ਵਿੱਕੀ, ਅਮਰਜੀਤ ਕਨੇਡਾ, ਮੁਖਤਿਆਰ ਸਿੰਘ ਸਿੱਧੂ, ਗੁਰਸੇਵਕ ਸਿੰਘ ਪੰਚ, ਭੋਲਾ ਸਿੰਘ ਸਮਰਾਓ, ਭਿੰਦਰ ਸਿੰਘ ਮੌਜੋਵਾਲ, ਬਾਬਾ ਕਰਮ ਸਿੰਘ ਸੰਗਤੀਵਾਲਾ, ਦਰਸ਼ਨ ਸਿੰਘ ਸੰਗਤੀਵਾਲਾ, ਜੱਗੀ ਸਰਪੰਚ ਨੰਗਲਾ ਅਤੇ ਬੰਤ ਸਿੰਘ ਖੋਖਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਥਕ ਗੱਠਜੋੜ ਜਲਦ ਹੋਰ ਮਜ਼ਬੂਤ ਹੋਵੇਗਾ-ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਭਾਜਪਾ ਨੇ ਅਮਨਦੀਪ ਸਿੰਘ ਪੂਨੀਆ ਨੂੰ ਲਾਇਆ ਭਵਾਨੀਗੜ੍ਹ ਦਾ ਇੰਚਾਰਜ <br/>
Ad Position 24