08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਧਾਇਕ ਪ੍ਰੋ. ਗੱਜਣਮਾਜਰਾ ਵਲੋਂ ਨਾਰੀਕੇ ਸਕੂਲ 'ਚ ਆਧੁਨਿਕ ਲੌਜਿਸਟਿਕ ਲੈਬ ਦਾ ਉਦਘਾਟਨ <br/>

Ad Position 21
No active advertisement
ਨਾਰੀਕੇ ਵਿਖੇ ਲੌਜਿਸਟਿਕ ਲੈਬ ਦਾ ਉਦਘਾਟਨ ਕਰਦੇ ਤੇ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ | ਤਸਵੀਰ: ਜਤਿੰਦਰ ਮੰਨਵੀ <br/> 29-04-2026
ਅਮਰਗੜ੍ਹ, 28 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਪੰਜਾਬ ਦੀ ਧਰਤੀ ਤੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਵਲੋਂ ਆਰੰਭੀ ਗਈ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਪਿੰਡ ਨਾਰੀਕੇ ਸਮੇਤ ਹਲਕੇ ਦੇ ਵੱਖ-ਵੱਖ ਸਕੂਲਾਂ 'ਚ 63.57 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਨੂੰ ਲੋਕ-ਅਰਪਣ ਕੀਤਾ | ਪਿੰਡ ਨਾਰੀਕੇ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਕਰੀਬਨ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਅਤਿ-ਆਧੁਨਿਕ ਲੌਜਿਸਟਿਕ ਲੈਬ ਦਾ ਉਦਘਾਟਨ ਕਰਦਿਆਂ ਵਿਧਾਇਕ ਨੇ ਪ੍ਰੇਰਨਾਦਾਇਕ ਭਾਸ਼ਣ ਦੌਰਾਨ ਆਖਿਆ ਕਿ ਸਾਡਾ ਮਕਸਦ ਸਿਰਫ਼ ਇਮਾਰਤਾਂ ਖੜ੍ਹੀਆਂ ਕਰਨਾ ਨਹੀਂ, ਸਗੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੀਆਂ ਅੱਖਾਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣਾ ਹੈ | ਇਸ ਮੌਕੇ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਵਲੋਂ ਵਿਧਾਇਕ ਗੱਜਣਮਾਜਰਾ ਦਾ ਉਚੇਚਾ ਸਨਮਾਨ ਕੀਤਾ ਗਿਆ | ਉਨ੍ਹਾਂ ਪਿੰਡ ਦੀ ਨੁਹਾਰ ਬਦਲਣ ਅਤੇ ਵਿੱਦਿਅਕ ਸੁਧਾਰਾਂ ਲਈ ਵਿਧਾਇਕ ਦਾ ਧੰਨਵਾਦ ਕੀਤਾ | ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰੋ. ਗੱਜਣਮਾਜਰਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਸਾਰਥਿਕ ਨੀਤੀਆਂ ਸਦਕਾ ਅੱਜ ਮਾਪਿਆਂ ਦਾ ਭਰੋਸਾ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਤੇ ਵਧ ਰਿਹਾ ਹੈ ਅਤੇ ਅਮਰਗੜ੍ਹ ਹਲਕੇ ਦਾ ਕੋਈ ਵੀ ਸਕੂਲ ਸਹੂਲਤਾਂ ਪੱਖੋਂ ਵਾਂਝਾ ਨਹੀਂ ਰਹੇਗਾ | ਇਸ ਸਮਾਗਮ 'ਚ ਸਰਪੰਚ ਜਗਦੀਸ਼ ਸਿੰਘ ਘੁੰਮਣ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ, ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਸਰਪੰਚ ਵੀਰਇੰਦਰ ਸਿੰਘ ਮੰਨਵੀ, ਬਾਰ ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਕਰਮਜੀਤ ਸਿੰਘ ਸੋਹੀ, ਬਲਾਕ ਪ੍ਰਧਾਨ ਜਰਨੈਲ ਸਿੰਘ ਟਿਵਾਣਾ ਲਸੋਈ, ਪੰਚ ਗਗਨਜੋਤ ਸਿੰਘ ਨਾਰੀਕੇ, ਪੰਚ ਮਨਵੀਰ ਸਿੰਘ ਨਾਰੀਕੇ ਪੰਚ, ਜਗਵੀਰ ਸਿੰਘ ਨਾਰੀਕੇ, ਜਸਵੰਤ ਸਿੰਘ ਪ੍ਰਧਾਨ ਨਾਰੀਕੇ ਤੇ ਗੋਲਡੀ ਬੂਲਾਪੁਰ ਸਮੇਤ ਪਿੰਡ ਨਾਰੀਕੇ ਦੀ ਪੰਚਾਇਤ, ਸਕੂਲ ਸਟਾਫ਼ ਅਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰ ਕੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਆਧੁਨਿਕ ਤੇ ਰਵਾਇਤੀ ਤਰੀਕੇ ਨਾਲ ਕੱਪੜਿਆਂ ਦੀ ਸਜਾਵਟ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ <br/> ਅਗਲੀ ਖ਼ਬਰ 10 ਰੋਜ਼ਾ ਦਸਤਾਰ ਸਿਖਲਾਈ ਕੈਂਪ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਜਥੇਦਾਰ ਬਹਿਣੀਵਾਲ ਨੇ ਕੀਤਾ ਸਨਮਾਨ <br/>
Ad Position 24