ਚੀਮਾ ਮੰਡੀ, 25 ਅਪ੍ਰੈਲ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਇੱਕ ਵਿਸ਼ੇਸ਼ ਰੁੱਖ ਲਗਾਉਣ ਮੁਹਿੰਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬੂਟੇ ਅਕੈਡਮੀ ਅਤੇ ਉਸਦੇ ਆਲੇ ਦੁਆਲੇ ਦੇ ਵਾਤਾਵਰਨ 'ਚ ਲਗਾਏ ਅਤੇ ਹਰਿਆਲੀ ਵਧਾਉਣ ਦਾ ਸੰਕਲਪ ਲਿਆ | ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੀ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ | ਇਸ ਮੌਕੇ ਸਕੂਲ ਅਕੈਡਮੀ ਪਿ੍ੰਸੀਪਲ ਨੀਨਾ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਵਿਅਕਤੀ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਪ ਪਿ੍ੰਸੀਪਲ ਸ਼੍ਰੀ ਸੁਰੇਸ਼ ਕੁਮਾਰ ਅਤੇ ਅਕੈਡਮੀ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਮੁਹਿੰਮ 'ਚ ਭਾਗ ਲਿਆ |