ਸੰਗਰੂਰ, 28 ਅਪ੍ਰੈਲ (ਧੀਰਜ ਪਸ਼ੋਰੀਆ)-ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ, ਬਾਲੀਆਂ (ਸੰਗਰੂਰ) ਦੇ ਵਿਦਿਆਰਥੀਆਂ ਨੇ ਮੋਹਾਲੀ 'ਚ ਕਰਵਾਈ ਆਲ ਇੰਡੀਆ ਰੋਲਰ ਹਾਕੀ ਪ੍ਰਮੋਸ਼ਨਲ ਸਕੇਟਿੰਗ ਚੈਂਪੀਅਨਸ਼ਿਪ 'ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-14 ਵਰਗ 'ਚ ਰਵਨੀਤ ਕੌਰ (ਛੇਵੀਂ ਜਮਾਤ) ਸਪੁੱਤਰੀ ਸਤਵੰਤ ਸਿੰਘ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਇਸੇ ਵਰਗ 'ਚ ਸਹਿਜ ਪ੍ਰੀਤ ਸਿੰਘ (ਛੇਵੀਂ ਜਮਾਤ), ਸਪੁੱਤਰ ਗੁਰਪ੍ਰੀਤ ਸਿੰਘ ਨੇ ਵੀ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਡਾ. ਪਰਵਿੰਦਰ ਕੌਰ ਤੇ ਮੈਨੇਜਮੈਂਟ ਕਮੇਟੀ ਵਲੋਂ ਜੇਤੂ ਖਿਡਾਰੀਆਂ ਤੇ ਕੋਚ ਨੂੰ ਵਧਾਈ ਦਿੱਤੀ |