ਸੰਗਰੂਰ, 28 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਭਾਰਤੀਯ ਅੰਬੇਡਕਰ ਮਿਸ਼ਨ ਦੀ ਸਰਪ੍ਰਸਤ ਬੀਬੀ ਪੂਨਮ ਕਾਂਗੜਾ ਸਾਬਕਾ ਮੈਂਬਰ ਐਸ.ਸੀ. ਕਮਿਸ਼ਨ, ਜਗਸੀਰ ਸਿੰਘ ਖੇੜੀ ਚੰਦਵਾ ਦੀ ਅਗਵਾਈ ਹੇਠ ਕਾਂਗਰਸ ਐਸ.ਸੀ. ਵਿਭਾਗ ਦੀ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਦਰਸ਼ਨ ਸਿੰਘ ਕਾਂਗੜਾ ਦੇ ਮੈਂਬਰ ਬਣਨ ਉੱਤੇ ਸਨਮਾਨ ਕੀਤਾ ਗਿਆ | ਡਾ. ਗੁਰਦੀਪ ਸਿੰਘ ਬਿੱਟੂ, ਡਾ. ਕਿ੍ਸ਼ਨ ਸਿੰਘ ਖੇੜੀ, ਹਰਵਿੰਦਰ ਸਿੰਘ ਬਡਰੁੱਖਾ ਨੇ ਦੱਸਿਆ ਕਿ ਦਰਸ਼ਨ ਸਿੰਘ ਕਾਂਗੜਾ ਜੋ ਭਾਰਤੀਯ ਅੰਬੇਡਕਰ ਮਿਸ਼ਨ ਦੇ ਪ੍ਰਧਾਨ ਵੀ ਹਨ ਨੂੰ ਕਾਂਗਰਸ ਹਾਈ ਕਮਾਨ ਨੇ ਵੱਡੀ ਜ਼ਿੰਮੇਵਾਰੀ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ | ਆਗੂਆਂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ, ਐਸ.ਸੀ. ਵਿਭਾਗ ਦੇ ਚੇਅਰਮੈਨ ਰਾਜਿੰਦਰਪਾਲ ਗੋਤਮ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਇੰਚਾਰਜ ਸੁਧੀਰ ਚੌਧਰੀ ਸਮੇਤ ਸਮੂਹ ਲੀਡਰਸ਼ਿਪ ਦਾ ਆਭਾਰ ਵੀ ਪ੍ਰਗਟਾਇਆ ਹੈ |