10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਲਾਇਨਜ਼ ਕਲੱਬ ਸੁਨਾਮ ਰਾਇਲ ਦੇ ਕੁਲਵਿੰਦਰ ਸਿੰਘ ਨਾਮਧਾਰੀ ਬਣੇ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 29-04-2026
ਸੁਨਾਮ ਊਧਮ ਸਿੰਘ ਵਾਲਾ, 28 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਲਾਇਨਜ਼ ਕਲੱਬ ਸੁਨਾਮ ਰਾਇਲ ਦੀ ਮੀਟਿੰਗ ਕਲੱਬ ਪ੍ਰਧਾਨ ਮੁਨੀਸ਼ ਕੁਮਾਰ ਮੋਨੂ ਦੀ ਪ੍ਰਧਾਨਗੀ ਹੇਠ ਸਥਾਨਕ ਇੱਕ ਰੈਸਟੋਰੈਂਟ ਵਿਖੇ ਹੋਈ | ਜਿਸ ਵਿਚ ਕਲੱਬ ਵਲੋਂ ਚੱਲ ਰਹੇ ਸਮਾਜਸੇਵੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਅਗਲੇ ਸਮੇਂ ਲਈ ਕਲੱਬ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਸਰਬ ਸੰਮਤੀ ਨਾਲ ਹੋਈ ਇਸ ਚੋਣ ਵਿਚ ਕੁਲਵਿੰਦਰ ਸਿੰਘ ਨਾਮਧਾਰੀ ਨੂੰ ਪ੍ਰਧਾਨ,ਬਲਜੀਤ ਕੌਰ ਨਾਮਧਾਰੀ ਸਕੱਤਰ, ਮੁਕੇਸ਼ ਨਾਗਪਾਲ ਖ਼ਜ਼ਾਨਚੀ ਅਤੇ ਮੁਨੀਸ਼ ਗੁਪਤਾ ਨੂੰ ਪੀ.ਆਰ.ਓ. ਚੁਣਿਆ ਗਿਆ | ਨਵ-ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਨਾਮਧਾਰੀ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਨਵ-ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਨਾਮਧਾਰੀ ਅਤੇ ਉਨ੍ਹਾਂ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਚੇਅਰਮੈਨ ਮਨਿੰਦਰ ਸਿੰਘ ਲਖਮੀਰਵਾਲਾ, ਪਰਮਿੰਦਰ ਸਿੰਘ ਜਾਰਜ, ਗੁਰਸ਼ਰਨ ਸਿੰਘ ਧਾਲੀਵਾਲ, ਸੁਮਿਤ ਸਿੰਗਲਾ, ਗਗਨਦੀਪ ਸਿੰਘ ਲਿੱਲੀ, ਪਵਿੱਤਰ ਸਿੰਗਲਾ, ਮਨਪ੍ਰੀਤ ਸਿੰਘ ਢਿੱਲੋਂ, ਪ੍ਰਵੀਨ ਗਰਗ, ਜਸਵਿੰਦਰ ਸਿੰਘ ਤੂਰ, ਕਰਨ ਬਾਂਸਲ, ਸੰਜੀਵ ਮੈਨਨ ਅਤੇ ਰਜਨੀਸ਼ ਗਰਗ ਸੰਜੂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਮੰਡੀਆਂ ਵਲੋਂ ਸਬ ਕਮੇਟੀ ਗਠਿਤ <br/> ਅਗਲੀ ਖ਼ਬਰ ਸੰਪਰਕ 2026 ਤਹਿਤ ਪ੍ਰੋਗਰਾਮ ਤੇ ਨਸ਼ਾ ਰੋਕੂ ਕਮੇਟੀ ਦਾ ਸਨਮਾਨ <br/>
Ad Position 24