ਸੁਨਾਮ ਊਧਮ ਸਿੰਘ ਵਾਲਾ, 28 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਾਲਮੀਕ ਨਗਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਵਾਲਮੀਕਿ ਨਿਊ ਨੌਜਵਾਨ ਵੈੱਲਫੇਅਰ ਸਭਾ ਸੁਨਾਮ ਦੇ ਸਹਿਯੋਗ ਨਾਲ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਗੁਰਸੇਵਕ ਸਿੰਘ ਬਿਗੜਵਾਲ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਮਨ ਲਾਕੇ ਪੜ੍ਹਨ ਅਤੇ ਸਖਤ ਮਿਹਨਤ ਸਦਕਾ ਆਪਣੇ ਮਾਯਾ ਪਿਤਾ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ |