10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਿਹਤ ਮੰਤਰੀ ਵਲੋਂ ਡਾ. ਸੁਨੀਤ ਹਿੰਦ 'ਹੈਲਥਕੇਅਰ ਪਾਇਨੀਅਰ ਆਫ਼ ਪੰਜਾਬ' ਐਵਾਰਡ ਨਾਲ ਸਨਮਾਨਿਤ <br/>

Ad Position 21
No active advertisement
ਹਿੰਦ ਹਸਪਤਾਲ, ਅਹਿਮਦਗੜ੍ਹ ਦੇ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਨੂੰ 'ਹੈਲਥਕੇਅਰ ਪਾਇਨੀਅਰ ਆਫ਼ ਪੰਜਾਬ' ਐਵਾਰਡ ਨਾਲ ਸਨਮਾਨਿਤ ਕਰਦੇ ਹੋਏ ਪੰਜਾਬ ਸਿਹਤ ਮੰਤਰੀ ਡਾ. ਬਲਵੀਰ ਸਿੰਘ | ਤਸਵੀਰ: ਸੁਖਜੀਤ ਸਿੰਘ ਖੇੜਾ <br/> 29-04-2026
ਅਹਿਮਦਗੜ੍ਹ, 28 ਅਪੈ੍ਰਲ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ) - ਹਿੰਦ ਹਸਪਤਾਲ, ਅਹਿਮਦਗੜ੍ਹ ਦੇ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਨੂੰ 'ਦ ਟਾਈਮਜ਼ ਆਫ਼ ਇੰਡੀਆ' ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ 'ਚ ਮਾਣਯੋਗ 'ਹੈਲਥਕੇਅਰ ਪਾਇਨੀਅਰ ਆਫ਼ ਪੰਜਾਬ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ ਬਲਬੀਰ ਸਿੰਘ ਵਲੋਂ ਪ੍ਰਦਾਨ ਕੀਤਾ ਗਿਆ | ਸਮਾਗਮ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਵਿਸ਼ੇਸ਼ਤਾਵਾਂ ਨਾਲ ਸੰਬੰਧਿਤ ਕੁੱਲ 40 ਡਾਕਟਰਾਂ ਨੂੰ ਉਨ੍ਹਾਂ ਦੀਆਂ ਸਿਹਤ ਸੇਵਾਵਾਂ, ਨਵੀ ਸੋਚ ਤੇ ਸਮਾਜ ਪ੍ਰਤੀ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਵੀ ਡਾ. ਹਿੰਦ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 'ਪੰਜਾਬ ਦੇ ਪ੍ਰਤੀਕ' ਤੇ 2022 ਵਿੱਚ ਚੇਤਨ ਸਿੰਘ ਜੌੜਾਮਾਜਰਾ ਵਲੋਂ 'ਇਲਾਕੇ ਦੇ ਪ੍ਰਸਿੱਧ ਡਾਕਟਰ' ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ | ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਸੋਸ਼ਲ ਵੈੱਲਫੇਅਰ ਆਰਗਨਾਈਜ਼ੇਸ਼ਨ, ਮੁੰਡੇ ਅਹਿਮਦਗੜ੍ਹ ਦੇ, ਰੋਟਰੀ ਕਲੱਬ, ਸਮਾਜ ਸੇਵਾ ਸੁਸਾਇਟੀ, ਸਾਂਝੀ ਰਸੋਈ, ਅਹਿਮਦਗੜ ਸਪੋਰਟਸ ਕਲੱਬ ਐਂਡ ਵੈੱਲਫੇਅਰ ਸੁਸਾਇਟੀ, ਸ੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ, ਸਿਟੀ ਪੈੱ੍ਰਸ ਕਲੱਬ ਅਹਿਮਦਗੜ੍ਹ, ਸਮੇਂ ਸੇਵਾ ਸਮਿਤੀ ਆਦਿ ਨੇ ਡਾ ਸੁਨੀਤ ਕੁਮਾਰ ਹਿੰਦ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਲਾਕੇ ਦੇ ਬਹੁਪੱਖੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ-ਸੋਹੀ <br/> ਅਗਲੀ ਖ਼ਬਰ ਹੋਣਹਾਰ ਬੱਚਿਆਂ ਦਾ ਸਨਮਾਨ
Ad Position 24