10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸੁਖਬੀਰ ਬਾਦਲ ਦੀ ਅਗਵਾਈ ਹੇਠ ਪੰਜਾਬ ਅੰਦਰ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ-ਜਥੇਦਾਰ ਸੇਹਕੇ

Ad Position 21
No active advertisement
ਅਜੀਤ ਡੈਸਕ 29-04-2026
ਮਲੇਰਕੋਟਲਾ, 28 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਜਾਬ ਦੇ ਹਿਤਾਂ ਦੀ ਡਟ ਕੇ ਲੜਾਈ ਲੜੀ ਤੇ ਸੈਂਕੜੇ ਕੁਰਬਾਨੀਆਂ ਦੇ ਕੇ ਸੂਬੇ ਨੂੰ ਹੱਸਦਾ-ਵੱਸਦਾ ਦੇਖਣ ਦੇ ਲਈ ਲੰਬਾ ਸੰਘਰਸ਼ ਕੀਤਾ | ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਹਰਦੇਵ ਸਿੰਘ ਸੇਹਕੇ ਦਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਗਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ | ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਥਕ ਹਿਤਾਂ ਨੂੰ ਪਹਿਲ ਦਿੰਦਿਆਂ ਸੂਬੇ ਲਈ ਡਟ ਕੇ ਲੜਾਈ ਲੜੀ | ਜਥੇਦਾਰ ਸੇਹਕੇ ਨੇ ਆਖਿਆ ਕਿ ਬੀਤੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਪਣੇ ਘਰ-ਘਾਟ ਦੀ ਪ੍ਰਵਾਹ ਨਾ ਕਰਦਿਆਂ ਕੌਮੀ ਹਿਤਾਂ ਨੂੰ ਪਹਿਲ ਦੇ ਕੇ ਲੰਬਾ ਸਮਾਂ ਜੇਲ੍ਹਾਂ ਕੱਟੀਆਂ | ਅੱਜ ਸ਼੍ਰੋਮਣੀ ਅਕਾਲੀ ਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਿਲਕੁਲ ਸੁਰੱਖਿਅਤ ਹੈ ਤੇ ਸੂਬੇ ਅੰਦਰ ਅਗਲੀ ਸਰਕਾਰ ਪੰਥਕ ਪਾਰਟੀ ਦੀ ਹੋਵੇਗੀ | ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਆਖਿਆ ਕਿ ਪਿਛਲੇ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਦੇ ਵਿੱਚ ਹੋ ਰਿਹਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬ ਦੇ ਅੰਦਰ ਪੰਥਕ ਪਾਰਟੀ ਦੀ ਸਰਕਾਰ ਬਣਨ ਤੋਂ ਕੋਈ ਵੀ ਤਾਕਤ ਰੋਕ ਨਹੀਂ ਸਕਦੀ |

Ad Position 22
No active advertisement
ਪਿਛਲੀ ਖ਼ਬਰ ਰਾਜ ਹਾਈ ਸੰਗਰੂਰ ਦੀ ਨਵੀਂ ਪਹਿਲ, ਓਰੀਐਂਟੇਸ਼ਨ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਦਿੱਤੀ ਨਵੀਂ ਦਿਸ਼ਾ <br/> ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬੀਬੀ ਕਾਂਤਾ ਕੁਠਾਲਾ ਨੇ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ <br/>
Ad Position 24