ਛਾਜਲੀ, 28 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਅੱਜ ਬੀਬੀ ਪਰਮੀਤ ਕੌਰ ਨੇ ਨਵੇਂ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਾਇਆ ਹੈ | ਇਸ ਮੌਕੇ ਇੰਜੀਨੀਅਰ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ, ਪਿ੍ੰਸੀਪਲ ਡਾ. ਨਰਿੰਦਰ ਸਿੰਘ ਗੁਰੂ ਨਾਨਕ ਕਾਲਜ ਬੁਢਲਾਡਾ, ਪ੍ਰੋ. ਰਮਨਦੀਪ ਸਿੰਘ, ਡਾ. ਕੁਲਵੰਤ ਸਿੰਘ ਤੇ ਡਾ. ਅਵਤਾਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਛਾਜਲੀ ਵਲੋਂ ਨਵੇਂ ਪਿ੍ੰਸੀਪਲ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਭਰੋਸਾ ਜਤਾਇਆ ਗਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਸਕੂਲ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ | ਸਮਾਗਮ ਦੌਰਾਨ ਲੋਕਲ ਕਮੇਟੀ ਮੈਂਬਰ ਪਰਮਜੀਤ ਸਿੰਘ ਨੰਬਰਦਾਰ, ਆਸ਼ਾ ਸਿੰਘ, ਮੈਨੇਜਰ ਗੁਰਜੀਤ ਸਿੰਘ, ਗੁਰਚਰਨ ਸਿੰਘ, ਮਾਸਟਰ ਦਰਬਾਰਾ ਸਿੰਘ, ਕੁਲਵੀਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |