10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਸਾਲਾਨਾ ਇਨਾਮ ਤੇ ਡਿਗਰੀ ਵੰਡ ਸਮਾਗਮ <br/>

Ad Position 21
No active advertisement
ਅਕਾਲ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦੇ ਹੋਏ ਅਮਨ ਅਰੋੜਾ | ਤਸਵੀਰ: ਦਮਦਮੀ <br/> 29-04-2026
ਮਸਤੂਆਣਾ ਸਾਹਿਬ, 28 ਅਪ੍ਰੈਲ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਲੋਂ ਸਾਲਾਨਾ ਇਨਾਮ ਅਤੇ ਡਿਗਰੀ ਵੰਡ ਸਮਾਰੋਹ ਪਿ੍ੰਸੀਪਲ ਡਾਕਟਰ ਸੁਖਦੀਪ ਕੌਰ ਸਿੱਧੂ ਦੀ ਨਿਗਰਾਨੀ ਹੇਠ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸਫਲਤਾ ਪੂਰਵਕ ਆਯੋਜਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਿਰਕਤ ਕੀਤੀ, ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਕੌਰ ਬਲਿੰਗ ਸੰਗਰੂਰ ਅਤੇ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਸ਼ਾਮਲ ਹੋਏ | ਪ੍ਰਧਾਨਗੀ ਕੈਪਟਨ ਡਾਕਟਰ ਬੀਐਸ ਪੂਨੀਆ ਮੁੱਖ ਪ੍ਰਬੰਧਕ ਅਕਾਲ ਕਾਲਜ ਕੌਂਸਲ ਨੇ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਡਾ. ਬੀ.ਐਸ. ਪੂਨੀਆ ਵਲੋਂ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਹਿਣ ਉਪਰੰਤ ਸਵਾਗਤ ਕਰਦੇ ਹੋਏ ਕੀਤੀ | ਕਾਲਜ ਪਿ੍ੰਸੀਪਲ ਡਾ ਸੁਖਦੀਪ ਕੌਰ ਵੱਲੋਂ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਕਾਲਜ ਦੀਆਂ ਦੇ ਵਿਦਿਆਰਥੀਆਂ ਵਲੋਂ ਖੇਡਾਂ, ਸੱਭਿਆਚਾਰਕ ਅਤੇ ਵਿਦਿਅਕ ਖੇਤਰ ਵਿਚ ਮਾਰੀਆਂ ਮੱਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਫ਼ਖ਼ਰ ਮਹਿਸੂਸ ਕਰਦੇ ਦੱਸਿਆ ਕਿ ਇਸ ਕਾਲਜ ਦੇ 71 ਵਿਦਿਆਰਥੀਆਂ ਨੇ ਪੀ ਟੈਟ ਟੈਸਟ ਪਾਸ ਕੀਤਾ, ਜਦੋਂ ਕਿ 12 ਵਿਦਿਆਰਥੀਆਂ ਨੇ ਪੀ ਟਿਕਟ ਅਤੇ ਸੀ ਟੈਟ ਦੋਵੇਂ ਪਾਸ ਕੀਤੇ ਹਨ ਇਸ ਤੋਂ ਇਲਾਵਾ 4 ਵਿਦਿਆਰਥੀਆਂ ਨੇ ਸੀ ਟੈਟ ਟੈਸਟ ਪਾਸ ਕੀਤਾ ਹੈ | ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਸੰਬੋਧਨ ਵਿਚ ਸਿੱਖਿਆ, ਮਿਹਨਤ ਅਤੇ ਲਗਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਹਰ ਖੇਤਰ ਵਿਚ ਸਫਲ ਹੋਣ ਲਈ ਲਗਾਤਾਰ ਮਿਹਨਤ ਕਰਨ ਅਤੇ ਸਮਾਜ ਦੀ ਭਲਾਈ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਚੀਮਾ ਸਾਹਿਬ ਵਿਖੇ ਇੱਕ ਨਵਾਂ ਡਿਗਰੀ ਕਾਲਜ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਸੰਤ ਅਤਰ ਸਿੰਘ ਜੀ ਦੇ ਨਾਮ 'ਤੇ ਐਨ ਡੀ ਏ ਦੀ ਤਿਆਰੀ ਲਈ ਇੱਕ ਸੰਸਥਾ ਵੀ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਮੁੱਖ ਮਹਿਮਾਨ ਵਲੋਂ ਜਿੱਥੇ ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ, ਉੱਥੇ ਖੇਡਾਂ, ਸਭਿਆਚਾਰਕ ਅਤੇ ਵਿਦਿਅਕ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਸਨਮਾਨ ਕਰਨ ਮੌਕੇ ਡਾ. ਬੀ.ਐਸ. ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਬਲਦੇਵ ਸਿੰਘ ਵੜੈਚ, ਗੁਰਜੰਟ ਸਿੰਘ ਦੁੱਗਾਂ, ਡਾ. ਜੇ. ਐਸ. ਬਰਾੜ, ਹਰਿੰਦਰਪਾਲ ਸਿੰਘ ਕਾਕਾ ਫਤਹਿਗੜ੍ਹ, ਸਿਆਸਤ ਸਿੰਘ, ਗਮਦੂਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕੌਂਸਲ ਦੇ ਸੀਨੀਅਰ ਤੇ ਜੂਨੀਅਰ ਮੈਂਬਰ ਅਤੇ ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ, ਸਟਾਫ਼ ਮੈਂਬਰ ਮੌਜੂਦ ਸਨ | ਡਾ. ਹਰਪਾਲ ਕੌਰ ਵਲੋਂ ਬਾਖ਼ੂਬੀ ਮੰਚ ਸੰਚਾਲਨ ਕਰਨ ਉਪਰੰਤ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪ੍ਰਬੰਧਕਾਂ ਵਲੋਂ ਮੋਹਤਵਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਾਲਜ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਵਾਇਆ <br/> ਅਗਲੀ ਖ਼ਬਰ ਮੁਫ਼ਤ ਫਿਜ਼ੀਓਥਰੈਪੀ ਜਾਂਚ ਕੈਂਪ ਦੌਰਾਨ 102 ਲੋਕਾਂ ਦੀ ਜਾਂਚ <br/>
Ad Position 24