10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕਾਲਜ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਵਾਇਆ <br/>

Ad Position 21
No active advertisement
ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤੇ ਜਾਣ ਦਾ ਦਿ੍ਸ਼ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 29-04-2026
ਧੂਰੀ, 28 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਡਾ: ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਦੇਸ਼ ਭਗਤ ਕਾਲਜ ਬਰੜਵਾਲ-ਧੂਰੀ ਦੇ ਵਿਦਿਆਰਥੀਆਂ ਨੇ ਮਾਣਯੋਗ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿੱਦਿਅਕ ਦੌਰਾ ਕੀਤਾ | ਇਸ ਵਿੱਦਿਅਕ ਦੌਰੇ ਦੀ ਰੂਪ-ਰੇਖਾ ਅੰਗਰੇਜ਼ੀ ਵਿਭਾਗ ਦੇ ਡਾ. ਜਸਪਾਲ ਸਿੰਘ ਅਤੇ ਪੰਜਾਬੀ ਵਿਭਾਗ ਦੇ ਪ੍ਰੋ. ਗੁਰਜੀਤ ਸਿੰਘ ਗਿੱਲ ਨੇ ਉਲੀਕੀ | ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀ ਨੇ ਮਾਣਯੋਗ ਵਿਧਾਨ ਸਭਾ ਪੰਜਾਬ ਦੀ ਸਮੁੱਚੀ ਕਾਰਜ ਪ੍ਰਣਾਲੀ ਨੂੰ ਸਮਝਿਆ | ਇਸ ਸਮੇਂ ਡਾ. ਜਸਪਾਲ ਸਿੰਘ ਨੇ ਵਿਦਿਆਰਥੀ ਨੂੰ ਵਿਧਾਨ ਸਭਾ ਪੰਜਾਬ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿਸ਼ੇ ਦੀ ਸਰਬਕਾਲੀ ਮਹੱਤਤਾ ਦਾ ਜ਼ਿਕਰ ਕਰਦਿਆਂ ਰਾਜਨੀਤਕ ਖੇਤਰਾਂ ਵਿਚ ਪ੍ਰਵੇਸ਼ ਕਰਨ ਵਾਲੀਆਂ ਮਾਣਯੋਗ ਸ਼ਖ਼ਸੀਅਤਾਂ ਬਾਰੇ ਜਾਣਕਾਰੀ ਦਿੱਤੀ | ਇਸ ਸਮੇਂ ਪ੍ਰੋ. ਗੁਰਜੀਤ ਸਿੰਘ ਨੇ ਆਮ ਘਰਾਂ ਵਿਚ ਪੈਦਾ ਹੋਏ ਰਾਜਨੀਤਕ ਨੇਤਾਵਾਂ ਦੇ ਹਵਾਲੇ ਨਾਲ ਵਿਦਿਆਰਥੀਆਂ ਨੂੰ ਰਾਜਨੀਤੀ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਭਾਰਤੀ ਵਿਸ਼ੇਸ਼ ਕਰ ਕੇ ਪੰਜਾਬ ਦੇ ਨੇਤਾਵਾਂ ਦੁਆਰਾ ਪੰਜਾਬ ਬਾਰੇ ਨਿਭਾਈ ਲੋਕ-ਪੱਖੀ ਭੂਮਿਕਾ ਬਾਰੇ ਚਾਨਣਾ ਪਾਇਆ | ਵਿਦਿਆਰਥੀਆਂ ਦੇ ਅਜਿਹੇ ਵਿੱਦਿਅਕ ਦੌਰੇ ਦੀ ਸਮਕਾਲੀ ਸਾਰਥਿਕਤਾ ਉੱਤੇ ਕਾਲਜ ਪਿੰ੍ਰਸੀਪਲ ਡਾ. ਬਲਬੀਰ ਸਿੰਘ, ਕਾਲਜ ਟਰੱਸਟ ਦੇ ਮੈਂਬਰ ਸ. ਬਲਵੰਤ ਸਿੰਘ ਮੀਮਸਾ ਅਤੇ ਸਮੂਹ ਵਿਭਾਗਾਂ ਨੇ ਖ਼ੁਸ਼ੀ ਜ਼ਾਹਿਰ ਕੀਤੀ |

Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਵਲੋਂ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਦਾ ਹੋਕਾ <br/> ਅਗਲੀ ਖ਼ਬਰ ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਸਾਲਾਨਾ ਇਨਾਮ ਤੇ ਡਿਗਰੀ ਵੰਡ ਸਮਾਗਮ <br/>
Ad Position 24