10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਵਲੋਂ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਦਾ ਹੋਕਾ <br/>

Ad Position 21
No active advertisement
ਧੂਰੀ ਪੁਲਿਸ ਵਲੋਂ ਕਰਵਾਈ 'ਸੰਪਰਕ' ਮੀਟਿੰਗ ਵਿੱਚ ਸੰਬੋਧਨ ਕਰਦੇ ਹੋਏ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਅਤੇ ਹਾਜ਼ਰ ਲੋਕ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 29-04-2026
ਧੂਰੀ, 28 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਅੱਜ ਉਪ ਮੰਡਲ ਧੂਰੀ ਦੀ ਪੁਲਿਸ ਵਲੋਂ ਸਥਾਨਕ ਇੱਕ ਪੁਲਿਸ ਵਿਖੇ 'ਜਨਤਕ ਭਾਈਵਾਲੀ ਸੰਪਰਕ ਮੁਹਿੰਮ' ਤਹਿਤ ਮੀਟਿੰਗ ਕਰਵਾਈ ਗਈ, ਜਿਸ 'ਚ ਇਲਾਕੇ ਦੇ ਵੱਖ–ਵੱਖ ਪਿੰਡਾਂ ਤੋਂ ਪੰਚ, ਸਰਪੰਚ, ਕੌਂਸਲਰ ਤੇ ਵੱਡੀ ਗਿਣਤੀ 'ਚ ਪਤਵੰਤਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ ਨੇ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਲੋਕ ਲਹਿਰ ਖੜੀ ਕਰਨ ਦਾ ਹੋਕਾ ਦਿੰਦਿਆਂ ਕਿ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀਆਂ ਸੋਸ਼ਲ ਮੀਡੀਆ ਸਰਗਰਮੀਆਂ 'ਤੇ ਤਿੱਖੀ ਤੇ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਓ.ਟੀ.ਪੀ. ਦੇਣ ਤੋਂ ਪਹਿਲਾਂ ਕਈ ਵਾਰ ਸੋਚਣਾ ਚਾਹੀਦਾ ਹੈ | ਉਨ੍ਹਾਂ ਕੁੱਝ ਦਿਨ ਉਨ੍ਹਾਂ ਨੂੰ ਉਨ੍ਹਾਂ ਦੇ ਮੋਬਾਈਲ 'ਤੇ ਕਿਸੇ ਠੱਗ ਦੇ ਆਏ ਮੈਸੇਜ ਦੇ ਬਾਰੇ ਨਿੱਜੀ ਤਜਰਬਾ ਵੀ ਸਾਂਝਾ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਠੱਗੀ ਦਾ ਸ਼ਿਕਾਰ ਹੋਣ 'ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿਓ | ਉਨ੍ਹਾਂ ਕਿਹਾ ਕਿ ਪੁਲਿਸ ਜਿੱਥੇ ਨਸ਼ਾ ਤਸਕਰਾਂ ਨਾਲ ਸਖ਼ਤੀ ਕਰ ਰਹੀ ਹੈ, ਉਥੇ ਨਸ਼ਾ ਤਸਕਰਾਂ ਦੀ ਚੱਲ ਅਚੱਲ ਜਾਇਦਾਦ ਅਟੈਕ ਕਰਵਾਈ ਜਾ ਰਹੀ ਹੈ | ਇਸ ਮੌਕੇ ਐੱਸ.ਐੱਚ.ਓ ਸਿਟੀ ਜਸਵੀਰ ਸਿੰਘ ਤੂਰ, ਐੱਸ.ਐੱਚ.ਓ ਸਦਰ ਕਰਨਵੀਰ ਸਿੰਘ ਸੰਧੂ, ਐੱਸ.ਐੱਚ.ਓ ਸ਼ੇਰਪੁਰ ਗੁਰਪਾਲ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਪੰਚਾਇਤ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਕਾਂਝਲਾ, ਪੰਚਾਇਤ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਭੋਜੋਵਾਲੀ, ਸਰਪੰਚ ਦਵਿੰਦਰ ਸਿੰਘ ਧੂਰਾ, ਸਰਪੰਚ ਹਰਜੀਤ ਸਿੰਘ ਬੁਗਰਾ, ਉੱਘੇ ਸਮਾਜ ਸੇਵੀ ਨਵੀ ਗੋਇਲ, ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਸਰਪੰਚ ਭਗਵਾਨ ਸਿੰਘ ਭਲਵਾਨ, ਧੂਰੀ ਵਿਕਾਸ ਮੰਚ ਧੂਰੀ ਦੇ ਉੱਪ ਚੇਅਰਮੈਨ ਰਾਜੇਸ਼ਵਰ ਚੌਧਰੀ, ਅਭਿਨਵ ਗੋਇਲ, ਸਕੱਤਰ ਜਨਰਲ ਹੰਸ ਰਾਜ ਬਜਾਜ, ਸੁਰਿੰਦਰਪਾਲ ਸਿੰਘ ਨੀਟਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਭਾ ਨੇੜੇ ਨੌਜਵਾਨ ਦਾ ਕਤਲ ਅਗਲੀ ਖ਼ਬਰ ਕਾਲਜ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਵਾਇਆ <br/>
Ad Position 24