30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡਿਪਟੀ ਕਮਿਸ਼ਨਰ ਮਲੇਰਕੋਟਲਾ ਵਲੋਂ ਜਨਗਣਨਾ ਦੇ ਪਹਿਲੇ ਪੜਾਅ ਦੀ ਆਨਲਾਈਨ ਰਜਿਸਟਰੇਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 02-05-2026
ਮਲੇਰਕੋਟਲਾ, 1 ਮਈ (ਮਨਜਿੰਦਰ ਸਿੰਘ ਸਰÏਦ, ਪਾਰਸ ਜੈਨ) - ਜਨਗਣਨਾ 2027 ਦੇ ਪਹਿਲੇ ਪੜਾਅ ਦੀ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ¢ ਪਿ੍ੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਮਲੇਰਕੋਟਲਾ ਨੇ ਪੋਰਟਲ 'ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ ¢ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਤੇ ਸੁਰੱਖਿਅਤ ਰਹੇਗੀ¢ ਉਨ੍ਹਾਂ ਹੋਰ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਭਾਰਤ ਦੀ 8 ਵੀਂ ਜਨਗਣਨਾ ਹੈ ਤੇ ਪਹਿਲੀ ਵਾਰ ਪੂਰੀ ਤਰ੍ਹਾਂ ਡਿਜੀਟਲ ਢੰਗ ਨਾਲ ਕਰਵਾਈ ਜਾ ਰਹੀ ਹੈ¢ ਇਸ ਤੋਂ ਪਹਿਲਾਂ ਜਨਗਣਨਾ 2011 ਵਿੱਚ ਹੋਈ ਸੀ¢ ਉਨ੍ਹਾਂ ਕਿਹਾ ਕਿ ਜਨਗਣਨਾ ਸਰਕਾਰ ਦੀਆਂ ਸਮਾਜਿਕ ਤੇ ਆਰਥਿਕ ਨੀਤੀਆਂ ਤਿਆਰ ਕਰਨ ਦੀ ਬੁਨਿਆਦ ਹੁੰਦੀ ਹੈ, ਇਸ ਲਈ ਸਾਨੂੰ ਸਹੀ ਤੇ ਸਟੀਕ ਜਾਣਕਾਰੀ ਦੇ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ¢ ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਟੋਲ-ਫ਼ਰੀ ਹੈਲਪ ਲਾਈਨ ਨੰਬਰ ਵੀ ਚਾਲੂ ਕੀਤਾ ਗਿਆ ਹੈ¢ ਪਹਿਲੇ ਪੜਾਅ ਹੇਠ 30 ਅਪ੍ਰੈਲ ਤੋਂ 14 ਮਈ ਤੱਕ ਸਵੈ-ਗਿਣਤੀ ਕੀਤੀ ਜਾਵੇਗੀ¢ 15 ਮਈ ਤੋਂ 13 ਜੂਨ ਤੱਕ ਗਿਣਤੀ ਕਰਨ ਵਾਲੇ ਕਰਮਚਾਰੀ (ਗਿਣਤੀਕਾਰ) ਹਰ ਘਰ ਦਾ ਦÏਰਾ ਕਰ ਕੇ 33 ਸਵਾਲ ਪੁੱਛਣਗੇ¢ ਜਿਨ੍ਹਾਂ ਲੋਕਾਂ ਨੇ ਸਵੈ-ਗਿਣਤੀ ਕਰ ਲਈ ਹੋਵੇਗੀ, ਉਨ੍ਹਾਂ ਤੋਂ ਸਿਰਫ਼ ਸਵੈ-ਗਿਣਤੀ ਨੰਬਰ ਲਿਆ ਜਾਵੇਗਾ ਤੇ ਕਰਮਚਾਰੀ ਉਸ ਜਾਣਕਾਰੀ ਦੀ ਪੁਸ਼ਟੀ ਕਰ ਕੇ ਪ੍ਰਕਿਰਿਆ ਪੂਰੀ ਕਰਨਗੇ¢ ਉਨ੍ਹਾਂ ਲੋਕਾਂ ਨੂੰ ਸਾਇਬਰ ਠੱਗਾਂ ਤੋਂ ਸਾਵਧਾਨ ਰਹਿਣ ਲਈ ਵੀ ਕਿਹਾ¢ ਜਨਗਣਨਾ ਦÏਰਾਨ ਕੋਈ ਵੀ ਵਿਅਕਤੀ ਆਧਾਰ, ਪੈੱਨ ਕਾਰਡ, ਡ੍ਰਾਈਵਿੰਗ ਲਾਇਸੈਂਸ, ਬੈਂਕ ਵੇਰਵੇ ਜਾਂ ਓ.ਟੀ.ਪੀ ਨਹੀਂ ਮੰਗੇਗਾ¢ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੁਚੇਤ ਰਹਿ ਕੇ ਡਿਜ਼ਿਟਲ ਧੋਖਾਧੜੀ ਤੋਂ ਬਚਣ ¢ ਇਸ ਮÏਕੇ ਜਨਗਣਨਾ ਵਿਭਾਗ ਪੰਜਾਬ ਚੰਡੀਗੜ੍ਹ ਤੋਂ ਵਿਵੇਕ ਸਿੰਘ, ਸੰਦੀਪ ਸਿੰਘ, ਲਵਿਸ ਬਾਂਸਲ, ਟੈਕਨੀਕਲ ਅਸਿਸਟੈਂਟ ਦਵਿੰਦਰ ਸਿੰਘ, ਜ਼ਿਲ੍ਹਾ ਕੁਆਰਡੀਨੇਟਰ ਮਲੇਰਕੋਟਲਾ ਮਨਪ੍ਰੀਤ ਕÏਰ ਵੀ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ <br/> ਅਗਲੀ ਖ਼ਬਰ ਹੈਰੋਇਨ ਸਮੇਤ ਤਿੰਨ ਨÏਜਵਾਨ ਕਾਬੂ <br/>
Ad Position 24