ਕÏਹਰੀਆਂ, 1 ਮਈ (ਸੁਨੀਲ ਕੁਮਾਰ ਗਰਗ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ¢ ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ¢ ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕÏਹਰੀਆ ਪਿੰਡ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਿਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ¢ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ¢ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ¢ ਇੱਕ ਪ੍ਰੈਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 'ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪਿੰਡ ਕÏਹਰੀਆਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਹੈ¢ਇਸ ਸੈਂਟਰ ਵਿਚ 30 ਬੈੱਡ ਉਪਲਬਧ ਹਨ¢ ਬੁਨਿਆਦੀ ਢਾਂਚੇ ਬਾਰੇ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਵੇਂ ਕਮਿਊਨਿਟੀ ਹੈਲਥ ਸੈਂਟਰ ਵਿਚ ਚਾਰ ਓਪੀਡੀ (ਆਊਟਪੇਸ਼ੈਂਟ ਵਿਭਾਗ), ਇੱਕ ਐਮਰਜੈਂਸੀ ਬਲਾਕ, ਦੋ ਲੇਬਰ ਆਪ੍ਰੇਸ਼ਨ ਥੀਏਟਰ, ਇੱਕ ਮਾਈਨਰ ਆਪ੍ਰੇਸ਼ਨ ਥੀਏਟਰ ਅਤੇ ਦੋ ਵੱਡੇ ਆਪ੍ਰੇਸ਼ਨ ਥੀਏਟਰ ਹੋਣਗੇ¢ ਉਨ੍ਹਾਂ ਕਿਹਾ ਕਿ ਇਸ ਵਿਚ ਇੱਕ ਨਰਸਿੰਗ ਸਟੇਸ਼ਨ, ਦੋ ਜਨਰਲ ਵਾਰਡ, ਇੱਕ ਅਲਟਰਾਸਾਊਾਡ ਰੂਮ, ਇੱਕ ਲੈਬ, ਇੱਕ ਐਕਸ-ਰੇ ਰੂਮ, ਤਿੰਨ ਡਾਕਟਰ ਕੰਸਲਟਿੰਗ ਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹੋਣਗੀਆਂ¢ ਇਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਇਸ ਨਵੇਂ ਸੀਐਚਸੀ ਨਾਲ ਪਿੰਡ ਦੇ 4,100 ਲੋਕਾਂ ਨੂੰ ਸਿੱਧਾ ਲਾਭ ਮਿਲੇਗਾ¢ਇਸ ਤੋਂ ਇਲਾਵਾ, ਇਹ ਆਲੇ-ਦੁਆਲੇ ਦੇ 85 ਪਿੰਡਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਜਿਸ ਨਾਲ ਲਗਭਗ 35,000 ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣਗੀਆਂ¢ 24 ਘੰਟੇ ਦੇਖਭਾਲ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ਕੇਂਦਰ ਵਿਚ 24 ਘੰਟੇ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣਗੀਆਂ ਅਤੇ ਗੰਭੀਰ ਬਿਮਾਰੀਆਂ ਲਈ ਸਰਜਰੀਆਂ ਅਤੇ ਇਲਾਜ ਲਈ ਡਾਕਟਰ ਮÏਜੂਦ ਹੋਣਗੇ¢ ਸੀਐਚਸੀ ਵਿਚ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗ ਮਾਹਿਰ ਵੀ ਹੋਣਗੇ ਅਤੇ ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਟੈਸਟਾਂ ਦੇ ਨਾਲ-ਨਾਲ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ¢ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ਕਿ ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਅਣਗੌਲਿਆ ਕੀਤਾ ਪਰ ਭਗਵੰਤ ਮਾਨ ਸਰਕਾਰ ਨੇ ਇੱਕ ਮੈਡੀਕਲ ਕਾਲਜ ਅਤੇ ਹਸਪਤਾਲ ਪ੍ਰਦਾਨ ਕਰ ਕੇ ਇਸ ਦਾ ਮਾਣ ਵਧਾਇਆ ਹੈ¢ ਸਰਕਾਰ ਵਲੋਂ ਸਾਰਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ 'ਤੇ ਦਿੱਤੀ ਜਾ ਰਹੀ ਤਰਜੀਹ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿਹਤ ਬੀਮੇ ਲਈ 2,000 ਕਰੋੜ ਰੁਪਏ ਅਲਾਟ ਕਰਨਾ ਇਸ ਦਾ ਸਭ ਤੋਂ ਵੱਡਾ ਸਬੂਤ ਹੈ | ਇਸ ਮÏਕੇ ਸਮੂਹ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਮÏਜੂਦ ਸਨ¢