05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਚਾਇਤੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦਲਿਤ ਭਾਈਚਾਰੇ ਅਤੇ ਗੁਰਦੁਆਰਾ ਕਮੇਟੀ ਦੇ ਆਗੂਆਂ 'ਚ ਹੋਈ ਝੜਪ

Ad Position 21
No active advertisement
ਅਜੀਤ ਡੈਸਕ 03-05-2026
ਧੂਰੀ, 2 ਮਈ (ਸੰਜੇ ਲਹਿਰੀ) - ਨੇੜਲੇ ਪਿੰਡ ਬੇਨੜਾ ਵਿਖੇ ਅੱਜ ਪੰਚਾਇਤੀ ਜ਼ਮੀਨ ਉੱਪਰ ਕਬਜ਼ੇ ਨੂੰ ਲੈ ਕੇ ਦਲਿਤ ਭਾਈਚਾਰੇ ਦੇ ਲੋਕਾਂ ਅਤੇ ਗੁਰਦੁਆਰਾ ਨਾਨਕ ਨਾਮ ਚੜ੍ਹਦੀ ਕਲਾ ਹਰੀ ਚੰਦ ਪੱਤੀ ਬੇਨੜਾ ਦੇ ਆਗੂਆਂ ਵਿਚਕਾਰ ਲੜਾਈ ਝਗੜਾ ਹੋਣ ਦਾ ਸਮਾਚਾਰ ਹੈ ਇਸ ਝਗੜੇ ਵਿੱਚ ਦੋਵੇਂ ਧਿਰਾਂ ਦੇ ਫੱਟੜ ਹੋਏ ਲੋਕਾਂ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਇਲਾਜ ਲਈ ਲਿਆਂਦਾ ਗਿਆ ਅਤੇ ਫੱਟੜ ਸਾਰੇ ਹੀ ਵਿਅਕਤੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਇਸ ਮੌਕੇ ਦਲਿਤ ਭਾਈਚਾਰੇ ਨਾਲ ਸਬੰਧਿਤ ਆਗੂ ਮਾਸਟਰ ਰਾਮ ਸਿੰਘ, ਬਹਾਲ ਸਿੰਘ, ਦਲਵਾਰਾ ਸਿੰਘ ਅਤੇ ਦਰਸ਼ਨ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਬੇਨੜਾ ਵਿਖੇ ਗੁਰਦੁਆਰਾ ਨਾਨਕ ਨਾਮ ਚੜ੍ਹਦੀ ਕਲਾ ਨੇੜੇ ਪੰਚਾਇਤੀ ਜ਼ਮੀਨ ਉੱਪਰ ਦਲਿਤ ਭਾਈਚਾਰੇ ਦੀਆਂ ਰੂੜੀਆਂ ਅਤੇ ਪਥਵਾੜੇ ਦੀ ਥਾਂ ਸੀ ਅਤੇ ਇਸ ਕਰੀਬ ਦੋ ਵਿੱਘੇ ਥਾਂ ਉੱਪਰ ਦਲਿਤ ਭਾਈਚਾਰੇ ਦੇ ਲੋਕਾਂ ਦਾ ਲੰਮੇ ਸਮੇਂ ਤੋਂ ਕਬਜ਼ਾ ਸੀ ਅਤੇ ਇਸ ਦੇ ਨਾਲ ਲੱਗਦੀ ਕਰੀਬ ਸੱਤ ਅੱਠ ਬੀਘੇ ਪੰਚਾਇਤੀ ਜ਼ਮੀਨ ਤੇ ਕੁਝ ਹਿੱਸੇ ਉੱਪਰ ਵੀ ਦਲਿਤ ਭਾਈਚਾਰੇ ਦੀਆਂ ਰੂੜੀਆਂ ਲੱਗੀਆਂ ਹੋਈਆਂ ਸਨ | ਉਨ੍ਹਾਂ ਦੱਸਿਆ ਕਿ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਪਿਛਲੇ ਕਰੀਬ ਇੱਕ ਮਹੀਨੇ ਤੋਂ ਇਸ ਪੰਚਾਇਤੀ ਜਗ੍ਹਾ ਉੱਪਰ ਡਾਕਟਰ ਅੰਬੇਦਕਰ ਭਵਨ, ਕਮਿਊਨਿਟੀ ਪਾਰਕ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਣਾਉਣ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ ਪ੍ਰੰਤੂ ਅੱਜ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਦਲਿਤ ਭਾਈਚਾਰੇ ਦੀਆਂ ਰੂੜੀਆਂ ਅਤੇ ਪਥੇਰ ਵਾਲੀ ਜਗ੍ਹਾ ਉੱਪਰ ਕਬਜ਼ਾ ਕਰਦਿਆਂ ਇਸ ਪੰਚਾਇਤੀ ਜ਼ਮੀਨ ਵਿੱਚ ਪਾਣੀ ਛੱਡ ਦਿੱਤਾ ਗਿਆ ਅਤੇ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਆਪਣੇ ਕਬਜ਼ੇ ਵਾਲੀ ਜਗ੍ਹਾ ਵਾਲੇ ਪਾਸੇ ਵੱਟ ਪਾਉਣ ਵੇਲੇ ਇਹ ਝਗੜਾ ਲੜਾਈ ਦਾ ਰੂਪ ਧਾਰਨ ਕਰ ਗਿਆ | ਸ੍ਰੀ ਰਾਮ ਸਿੰਘ ਨੇ ਦੱਸਿਆ ਕਿ ਦਲਿਤ ਭਾਈਚਾਰੇ ਦੇ ਫੱਟੜ ਲੋਕਾਂ ਵਿੱਚ ਗੁਰਵਿੰਦਰ ਸਿੰਘ, ਜਗਦੇਵ ਸਿੰਘ, ਵਿੱਕੀ ਸਿੰਘ, ਜਗਤਾਰ ਸਿੰਘ ਭੋਲਾ ਸਿੰਘ ਅਤੇ ਦੋ ਅÏਰਤਾਂ ਜਿਨ੍ਹਾਂ ਵਿੱਚ ਰਜਿੰਦਰ ਕੌਰ ਅਤੇ ਰਾਜ ਕੌਰ ਸ਼ਾਮਿਲ ਹਨ ਇਸ ਲੜਾਈ ਵਿੱਚ ਫੱਟੜ ਹੋਏ ਹਨ ਅਤੇ ਸਿਵਲ ਹਸਪਤਾਲ ਧੂਰੀ ਵਿਖੇ ਜੇਰੇ ਇਲਾਜ ਹਨ | ਦੂਜੇ ਪਾਸੇ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵਿੱਚ ਸ਼ਾਮਿਲ ਧਰਮਿੰਦਰ ਸਿੰਘ ਲਖਵਿੰਦਰ ਸਿੰਘ ਚਰਨਜੀਤ ਸਿੰਘ ਹਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਇਸ ਪੰਚਾਇਤੀ ਜ਼ਮੀਨ ਉੱਪਰ ਗੁਰਦੁਆਰਾ ਕਮੇਟੀ ਦਾ ਪਿਛਲੇ ਲੰਮੇ ਸਮੇਂ ਤੋਂ ਕਬਜ਼ਾ ਹੈ ਅਤੇ ਪਿੰਡ ਵਾਸੀਆਂ ਵੱਲੋਂ ਜਿਸ ਸਾਂਝੀ ਜਗ੍ਹਾ ਵਿੱਚ ਕੂੜਾ ਸੁੱਟਿਆ ਜਾ ਰਿਹਾ ਹੈ ਉਸ ਜ਼ਮੀਨ ਉੱਪਰ ਮਿੱਟੀ ਪਾ ਕੇ ਪੱਧਰ ਕੀਤਾ ਗਿਆ ਹਗੁਰਦੁਆਰਾ ਕਮੇਟੀ ਦੇ ਮੈਂਬਰਾਂ ਅਨੁਸਾਰ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ ਹੈ ਜਿਸ ਨਾਲ ਗੁਰਦੁਆਰਾ ਕਮੇਟੀ ਨਾਲ ਸੰਬੰਧਿਤ ਪ੍ਰਦੀਪ ਸਿੰਘ ਗਗਨਦੀਪ ਸਿੰਘ ਦਰਸ਼ਨ ਕੌਰ ਅਤੇ ਲਾਭ ਕੌਰ ਦੇ ਗੰਭੀਰ ਸੱਟਾਂ ਲੱਗੀਆਂ ਹਨ ਜੋ ਕਿ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਹਨ | ਇਸ ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਪ੍ਰਸ਼ਾਸਨ ਦੀ ਟੀਮ ਭਾਰੀ ਪੁਲਿਸ ਬਲ ਸਮੇਤ ਕਿਸੇ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਝਗੜੇ ਵਾਲੀ ਜਗ੍ਹਾ 'ਤੇ ਪਹੁੰਚ ਗਈ ਸੀ ਤੇ ਖ਼ਬਰ ਲਿਖੇ ਜਾਣ ਤੱਕ ਮੌਕੇ ਤੇ ਮੌਜੂਦ ਸੀ | ਦੂਜੇ ਪਾਸੇ ਏ.ਡੀ.ਸੀ. ਵਿਕਾਸ ਸ਼੍ਰੀ ਸੁਖਚੈਨ ਸਿੰਘ ਡੀ.ਐਸ.ਪੀ. ਧੂਰੀ ਸ਼੍ਰੀ ਗੁਰਪ੍ਰੀਤ ਸਿੰਘ ਐਸ.ਐੱਚ.ਓ. ਸਦਰ ਕਰਨਵੀਰ ਸੰਧੂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਧੂਰੀ ਆਦਿ ਪ੍ਰਸ਼ਾਸਨਿਕ ਅਧਿਕਾਰੀ ਪਿੰਡ ਬੇਨੜਾ ਵਿੱਚ ਪੈਦਾ ਹੋਏ ਇਸ ਵਿਵਾਦ ਨੂੰ ਸੁਲਝਾਉਣ ਲਈ ਦੋਵੇਂ ਧਿਰਾਂ ਦੇ ਆਗੂਆਂ ਨਾਲ ਵੱਖ-ਵੱਖ ਥਾਵਾਂ ਤੇ ਬੰਦ ਕਮਰਾ ਮੀਟਿੰਗਾਂ ਕਰਨ ਵਿੱਚ ਰੁੱਝੇ ਹੋਏ ਦਿਖਾਈ ਦਿੱਤੇ | ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਇਸ ਮੀਟਿੰਗ ਵਿੱਚ ਸ਼ਾਮਿਲ ਦਲਿਤ ਭਾਈਚਾਰੇ ਦੇ ਆਗੂ ਮਾਸਟਰ ਰਾਮ ਸਿੰਘ ਪਾਲ ਸਿੰਘ ਦਲਬਾਰਾ ਸਿੰਘ, ਅਤੇ ਦਰਸ਼ਨ ਸਿੰਘ ਆਦਿ ਨੇ ਕਿਹਾ ਕਿ ਦਲਿਤ ਭਾਈਚਾਰੇ ਵੱਲੋਂ ਝਗੜੇ ਵਾਲੀ ਪੰਚਾਇਤੀ ਜ਼ਮੀਨ ਉੱਪਰ ਅੰਬੇਦਕਰ ਭਵਨ ਪਾਰਕ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਣਾਉਣ ਦੀ ਤਜਵੀਜ ਬੰਦ ਕਮਰਾ ਮੀਟਿੰਗ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਰੱਖੀ ਗਈ ਹੈ ਉਪਰੰਤ ਪ੍ਰਸ਼ਾਸਨਿਕ ਅਧਿਕਾਰੀ ਗੁਰਦੁਆਰਾ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕਰਨ ਲਈ ਰਵਾਨਾ ਹੋ ਗਏ ਤਾਂ ਜੋ ਗੱਲਬਾਤ ਰਾਹੀਂ ਇਸ ਝਗੜੇ ਦਾ ਕੋਈ ਸਾਂਝਾ ਹੱਲ ਕੱਢਿਆ ਜਾ ਸਕੇ ਅਤੇ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦੋਵੇਂ ਧਿਰਾਂ ਨਾਲ ਵੱਖ-ਵੱਖ ਥਾਵਾਂ 'ਤੇ ਬੰਦ ਕਮਰਾ ਮੀਟਿੰਗਾਂ ਜਾਰੀ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਵਿਖੇ ਨਵੇਂ ਆਧੁਨਿਕ ਕਮਰੇ ਤੇ ਚਾਰਦੀਵਾਰੀ ਦਾ ਉਦਘਾਟਨ ਅਗਲੀ ਖ਼ਬਰ ਪਿੰਡ ਸਰੌਦ ਦੇ ਲਾਪਤਾ ਨੌਜਵਾਨ ਦੀ ਬੋਰੀ 'ਚ ਬੰਦ ਲਾਸ਼ ਲਸਾੜਾ ਡਰੇਨ ਤੋਂ ਬਰਾਮਦ
Ad Position 24
No active advertisement