ਧਰਮਗੜ੍ਹ, 2 ਮਈ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਫੈਂਸੀ ਡਰੈੱਸ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ, ਜਿਸ ਵਿੱਚ ਉਹ ਕਿਸਾਨ, ਡਾਕਟਰ, ਪੁਲਿਸ ਕਰਮਚਾਰੀ, ਅਧਿਆਪਕ, ਮਾਲੀ ਅਤੇ ਦਰਜ਼ੀ ਦੇ ਰੂਪ ਵਿੱਚ ਸਜ ਕੇ ਆਏ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਅਹਿਮੀਅਤ ਬਾਰੇ ਵੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਹਰ ਇੱਕ ਮਜ਼ਦੂਰ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਮਿਹਨਤ ਦੀ ਕਦਰ ਕਰਨ ਅਤੇ ਮਜ਼ਦੂਰਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ, ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਪ੍ਰਬੰਧਕ ਰਾਜ ਕੁਮਾਰ ਚੀਮਾ, ਉਪ ਪਿ੍ੰਸੀਪਲ ਕੁਲਦੀਪ ਸਿੰਘ ਲਿੱਟ ਅਤੇ ਅਤੇ ਅਕੈਡਮੀ ਸਟਾਫ਼ ਨੇ ਵਿਦਿਆਰਥੀਆਂ ਮਜ਼ਦੂਰ ਦਿਵਸ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ |