05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੀ.ਪੀ.ਐੱਸ. ਚੀਮਾ 'ਚ ਮਨਾਇਆ ਮਜ਼ਦੂਰ ਦਿਵਸ

Ad Position 21
No active advertisement
ਪੀ.ਪੀ.ਐਸ. ਸਕੂਲ ਚੀਮਾ ਵਿਖੇ ਮਜ਼ਦੂਰ ਦਿਵਸ ਮਨਾਉਣ ਮੌਕੇ ਚੇਅਰਮੈਨ ਜਸਵੀਰ ਸਿੰਘ ਚੀਮਾ, ਮੈਡਮ ਕਿਰਨਪਾਲ ਕੌਰ ਸਟਾਫ਼ ਦੇ ਬੱਚੇ | ਤਸਵੀਰਾਂ : ਜਗਰਾਜ ਮਾਨ <br/> 03-05-2026
ਚੀਮਾ ਮੰਡੀ, 2 ਮਈ (ਮਾਨ, ਚਾਹਲ) - ਪੈਰਾਮਾਊਾਟ ਪਬਲਿਕ ਸਕੂਲ, ਚੀਮਾ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਾਰੇ ਬੱਚਿਆਂ ਨੇ ਵੱਖ-ਵੱਖ ਕਿਰਦਾਰਾਂ ਜਿਵੇਂ ਕਿ ਡਾਕਟਰ, ਕਿਸਾਨ, ਮਾਲੀ, ਸਕਿਉਰਿਟੀ ਗਾਰਡ, ਅਧਿਆਪਕ ਅਤੇ ਡਰਾਈਵਰ ਦੀ ਭੂਮਿਕਾ ਨਿਭਾਈ ਅਤੇ ਇਸ ਰਾਹੀਂ ਇਹ ਸੰਦੇਸ਼ ਦਿੱਤਾ ਕਿ ਸਮਾਜ ਵਿੱਚ ਇਹਨਾਂ ਸਾਰਿਆਂ ਨੂੰ ਇੱਕੋ ਜਿਹਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾ ਨੇ ਬੱਚਿਆਂ ਨੂੰ ਦੱਸਿਆ ਕਿ ਇਹ ਦਿਨ ਹਰ ਸਾਲ 1 ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਹੱਕਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ | ਇਸ ਉਪਰੰਤ ਸਕੂਲ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ | ਇਸ ਮੌਕੇ ਉਨ੍ਹਾਂ ਦੇ ਨਾਲ ਮੈਡਮ ਕਿਰਨਪਾਲ ਕੌਰ, ਪਿ੍ੰਸੀਪਲ ਸੰਜੇ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸ਼ੇਰਪੁਰ ਕਾਂਗਰਸ ਕਮੇਟੀ ਵਲੋਂ ਬਨੀ ਖਹਿਰਾ ਦਾ ਸਨਮਾਨ ਅਗਲੀ ਖ਼ਬਰ ਸਤੌਜ ਅਕੈਡਮੀ ਵਿਖੇ ਮਜ਼ਦੂਰ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ
Ad Position 24
No active advertisement