ਸੰਗਰੂਰ, 2 ਮਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੇ ਬੀ.ਐਸ ਸੀ. ਨਰਸਿੰਗ ਸਾਲ ਦੂਜੇ ਦੇ ਆਏ ਨਤੀਜੇ ਅਨੁਸਾਰ ਮਨਪ੍ਰੀਤ ਕੌਰ ਨੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਕਾਲਜ ਦੇ ਚੇਅਰਮੈਨ ਇੰਜੀ: ਸ਼ਿਵ ਆਰੀਆ ਨੇ ਦੱਸਿਆ ਕਿ ਚਰਨਜੀਤ ਕੌਰ ਨੇ ਦੂਸਰਾ ਅਤੇ ਪ੍ਰਨੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਜਿਸ ਦਾ ਸਿਹਰਾ ਕਾਲਜ ਦੇ ਪਿ੍ੰਸੀਪਲ ਡਾ: ਪਰਮਜੀਤ ਕੌਰ ਅਤੇ ਸਟਾਫ਼ ਨੰੂ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੰੂ ਜਲਦੀ ਹੀ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ |