06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਜਾਂਚ-8 ਬੱਸਾਂ ਦੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 03-05-2026
ਮਲੇਰਕੋਟਲਾ, 2 ਮਈ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਸੁਰੱਖਿਅਤ ਬਣਾਈ ਜਾ ਸਕੇ | ਸ਼ਹਿਰੀ ਟਰੈਫ਼ਿਕ ਇੰਚਾਰਜ ਗੁਰਮੁੱਖ ਸਿੰਘ ਲੱਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਕੁੱਲ 30 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ ਅਤੇ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਜਾਂਚ ਦੌਰਾਨ 8 ਸਕੂਲੀ ਬੱਸਾਂ ਵਿਚ ਕਮੀਆਂ ਪਾਈਆਂ ਗਈਆਂ, ਜਿਸ ਦੇ ਚੱਲਦਿਆਂ 8 ਬੱਸਾਂ ਦੇ ਚਲਾਨ ਕੀਤੇ ਗਏ | ਇਹ ਚਲਾਨ ਵਰਦੀ ਦੀ ਘਾਟ, ਬੀਮਾ ਦਸਤਾਵੇਜ਼ ਅਧੂਰੇ ਹੋਣ ਅਤੇ ਲੇਡੀ ਅਟੈਂਡੈਂਟ ਦੀ ਗ਼ੈਰਹਾਜ਼ਰੀ ਆਦਿ ਕਾਰਨਾਂ ਕਰਕੇ ਕੀਤੇ ਗਏ | ਸੰਬੰਧਿਤ ਸਕੂਲ ਪ੍ਰਬੰਧਕਾਂ ਨੂੰ ਤੁਰੰਤ ਇਹ ਕਮੀਆਂ ਦੂਰ ਕਰਨ ਲਈ ਸਖ਼ਤ ਹਦਾਇਤਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਬਾਲ ਸੁਰੱਖਿਆ ਵਿਭਾਗ, ਪੁਲਿਸ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿੰਗਲਾ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਕਾਂਗਰਸ ਵਿੱਚ ਸ਼ਾਮਿਲ ਅਗਲੀ ਖ਼ਬਰ ਭਾਜਪਾ ਧੂਰੀ ਅਤੇ ਭਵਾਨੀਗੜ੍ਹ ਨਗਰ ਕੌਂਸਲ ਚੋਣਾਂ ਸਾਰੀਆਂ ਸੀਟਾਂ 'ਤੇ ਲੜੇਗੀ-ਸਰਜੀਵਨ ਜਿੰਦਲ
Ad Position 24
No active advertisement