ਸੰਗਰੂਰ, 2 ਮਈ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਜ਼ਿਲੇ੍ਹ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ | ਆਪਣੇ ਸੰਬੋਧਨ ਵਿੱਚ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਦੇਸ਼ ਦੀ ਤਰੱਕੀ, ਏਕਤਾ ਅਤੇ ਕੁਰਬਾਨੀਆਂ ਵਾਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਹੀ ਹੈ ਜੋ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਬਰਾਬਰ ਦੀ ਪ੍ਰਤੀਨਿਧਤਾ ਵੀ ਦਿੰਦੀ ਹੈ | ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਹੀ ਕਾਂਗਰਸ ਪਾਰਟੀ ਅਤੇ ਦੇਸ਼ ਦਾ ਭਵਿੱਖ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮੁਲਕ ਅਤੇ ਰਾਜ ਦੀ ਵਾਗਡੋਰ ਨੌਜਵਾਨਾਂ ਦੇ ਹੱਥਾਂ ਵਿੱਚ ਹੀ ਹੋਣੀ ਹੈ | ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਧਰਮ ਨਿਰਪੱਖਤਾ ਅਤੇ ਲੋਕ ਪੱਖੀ ਵਿਚਾਰਧਾਰਾ ਨੂੰ ਘਰ-ਘਰ ਲੈ ਕੇ ਜਾਣ | ਬਲਾਕ ਪ੍ਰਧਾਨ ਰੌਕੀ ਬਾਂਸਲ ਨੇ ਕਿਹਾ ਕਿ 2027 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ ਅਤੇ ਸੰਗਰੂਰ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਵੱਡੀ ਜਿੱਤ ਨਿਸ਼ਚਤ ਹੈ | ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨ ਆਗੂਆਂ ਜਿਨ੍ਹਾਂ ਵਿੱਚ ਪਰਮਜੀਤ ਸਿੰਘ ਪੰਮੂ, ਰਜਿੰਦਰ ਕੁਮਾਰ, ਜੇ.ਬੀ. ਮੱਛਲ, ਦੇਵ ਖੱਤਰੀ, ਕੁਨਲ ਬਾਂਸਲ, ਜਸਵਿੰਦਰ ਸਿੰਘ, ਸਾਹਿਲ ਗੋਇਲ, ਦਿਨੇਸ਼ ਗੋਇਲ, ਸੁਖਪ੍ਰੀਤ ਸਿੰਘ, ਦੀਪਕ ਅਰੋੜਾ, ਯਾਦਵਿੰਦਰ ਸਿੰਘ, ਗਗਨਦੀਪ ਸਿੰਘ ਢਿੱਲੋਂ, ਵਿਕਾਸ ਭਾਰਦਵਾਜ, ਆਮਿਰ, ਰੋਬਿਨ ਠਾਕੁਰ ਨੂੰ ਸਿੰਗਲਾ ਨੇ ਸਨਮਾਨਿਤ ਵੀ ਕੀਤਾ |