06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੂਲਰ ਘਰਾਟ ਦੇ ਖ਼ਰੀਦ ਕੇਂਦਰਾਂ ਤੋਂ 3.52 ਲੱਖ ਕੁਇੰਟਲ ਕਣਕ ਦੀ ਖ਼ਰੀਦ, 1.75 ਲੱਖ ਕੁਇੰਟਲ ਲਿਫ਼ਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 03-05-2026
ਛਾਜਲੀ, 2 ਮਈ (ਅਜਾਇਬ ਸਿੰਘ ਨੀਲੋਵਾਲ) - ਮਾਰਕੀਟ ਕਮੇਟੀ ਸੂਲਰ ਘਰਾਟ ਅਧੀਨ ਪੈਂਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਜਾਰੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਦੱਸਿਆ ਕਿ ਹੁਣ ਤੱਕ ਮਾਰਕੀਟ ਕਮੇਟੀ ਸੂਲਰ ਘਰਾਟ ਦੀ ਹਦੂਦ ਅੰਦਰ ਖ਼ਰੀਦ ਕੇਂਦਰਾਂ ਤੋਂ ਕੁੱਲ 3 ਲੱਖ 52 ਹਜ਼ਾਰ 150 ਕੁਵਿੰਟਲ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਦਕਿ 1 ਲੱਖ 75 ਹਜ਼ਾਰ 500 ਕੁਵਿੰਟਲ ਕਣਕ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ¢ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਖ਼ਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ¢ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਬੈਠਕ ਅਤੇ ਸਫ਼ਾਈ ਸਮੇਤ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ¢ ਚੇਅਰਮੈਨ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਅਦਾਇਗੀ ਨੂੰ ਪਹਿਲ ਦਿੱਤੀ ਜਾ ਰਹੀ ਹੈ¢ ਉਨ੍ਹਾਂ ਮੰਡੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ¢ਇਸ ਮÏਕੇ ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਵੀ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਖਨੌਰੀ ਦੇ ਵਾਰਡ 3 ਅਤੇ 6 ਦੇ ਸਾਂਝੇ ਪਲਾਟ ਦੀ ਬਿਲਡਿੰਗ ਦਾ ਲੈਂਟਰ ਪਾਉਣ ਦਾ ਕੰਮ ਹੋਇਆ ਮੁਕੰਮਲ <br/> ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ <br/>
Ad Position 24
No active advertisement