06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਜਪਾ ਸਰਕਾਰ ਆਉਣ 'ਤੇ ਏਡਿਡ ਸਕੂਲਾਂ ਲਈ ਆਟੋ ਪੈਰਿਟੀ ਲਾਗੂ ਕਰਾਂਗੇ-ਪ੍ਰੋ. ਓਾਕਾਰ ਸਿੰਘ ਸਿੱਧੂ <br/>

Ad Position 21
No active advertisement
ਅਜੀਤ ਡੈਸਕ 03-05-2026
ਧੂਰੀ, 2 ਮਈ (ਲਖਵੀਰ ਸਿੰਘ ਧਾਂਦਰਾ)-ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਓਾਕਾਰ ਸਿੰਘ ਸਿੱਧੂ ਨੂੰ ਪੰਜਾਬ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਆਗੂ ਮਿਸਰਾ ਸਿੰਘ ਬਮਾਲ ਦੀ ਅਗਵਾਈ ਹੇਠ ਮਿਲਿਆ | ਵਫ਼ਦ ਨੇ ਉਨ੍ਹਾਂ ਨਾਲ ਏਡਿਡ ਸਕੂਲਾਂ ਦੇ ਅਧਿਆਪਕਾਂ, ਪੈਨਸ਼ਨਰਾਂ ਅਤੇ ਵਿਦਿਆਰਥੀਆਂ ਨੂੰ ਆ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ਵਫ਼ਦ ਨੇ ਉਨ੍ਹਾਂ ਨੂੰ ਦੱਸਿਆ ਕਿ ਏਡਿਡ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਹੂਲਤਾਂ ਤੋਂ ਵਾਂਝੇ ਹਨ | ਉਨ੍ਹਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਂਗ ਕੋਈ ਸਹੂਲਤ ਨਹੀਂ ਮਿਲ ਰਹੀ | ਇਸੇ ਤਰਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਪਿਛਲੇ ਲਗਭਗ ਇੱਕ ਸਾਲ ਤੋਂ ਤਨਖ਼ਾਹ ਨਹੀਂ ਮਿਲੀ | ਅਧਿਆਪਕ ਪਿਛਲੇ ਇੱਕ ਸਾਲ ਤੋਂ ਫਾਕੇ ਕੱਟ ਰਹੇ ਹਨ | ਹੁਣ ਉਨ੍ਹਾਂ ਨੂੰ ਦੁਕਾਨਦਾਰਾਂ ਨੇ ਵੀ ਉਧਾਰ ਦੇਣਾ ਬੰਦ ਕਰ ਦਿੱਤਾ ਹੈ | ਇਸੇ ਤਰਾਂ ਏਡਿਡ ਸਕੂਲਾਂ ਦੇ ਪੈਨਸ਼ਨਰ ਵੀ ਮੈਡੀਕਲ ਸਹੂਲਤਾਂ ਤੋਂ ਵਾਂਝੇ ਹਨ | ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ | ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਭਾਜਪਾ ਸਰਕਾਰ ਆਉਣ ਤੇ ਏਡਿਡ ਸਕੂਲਾਂ ਤੇ ਆਟੋ ਪੈਰਿਟੀ ਕਰ ਦਿੱਤੀ ਜਾਵੇਗੀ | ਇਸ ਮੌਕੇ ਤੇ ਲਖਵੀਰ ਸਿੰਘ ਬੱਬਨਪੁਰ, ਜਗਵਿੰਦਰ ਸਿੰਘ ਰੂਪਾਹੇੜੀ, ਡਾਕਟਰ ਨਵਿੰਦਰ ਸਿੰਘ ਪੰਧੇਰ, ਪ੍ਰਦੀਪ ਕੁਮਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਨÏਜਵਾਨਾਂ ਨੂੰ ਮੋਹਰੀ ਕਤਾਰ 'ਚ ਲਿਆ ਪਿੰਡ-ਪਿੰਡ ਜਾ ਕੇ ਬਣਾਵੇਗਾ ਲੋਕ - ਪੱਖੀ ਮੈਨੀਫੈਸਟੋ-ਢ... ਅਗਲੀ ਖ਼ਬਰ ਖਨੌਰੀ ਦੇ ਵਾਰਡ 3 ਅਤੇ 6 ਦੇ ਸਾਂਝੇ ਪਲਾਟ ਦੀ ਬਿਲਡਿੰਗ ਦਾ ਲੈਂਟਰ ਪਾਉਣ ਦਾ ਕੰਮ ਹੋਇਆ ਮੁਕੰਮਲ <br/>
Ad Position 24
No active advertisement