ਧੂਰੀ, 2 ਮਈ (ਧਾਂਦਰਾ) - ਵਿਸ਼ਵ ਸ਼ਾਂਤੀ ਮਹਾਂਅਨੁਸ਼ਠਾਨ ਦੇ ਦੂਜੇ ਦਿਨ ਸਤਲੋਕ ਆਸ਼ਰਮ ਧੂਰੀ ਵਿਖੇ ਸਮਾਜਿਕ ਸੇਵਾ ਅਤੇ ਸੁਧਾਰਕ ਉਪਰਾਲਿਆਂ ਨੂੰ ਪ੍ਰਮੁੱਖਤਾ ਮਿਲੀ | ਇਸ ਮੌਕੇ ਲਗਾਏ ਗਏ ਖ਼ੂਨਦਾਨ ਕੈਂਪ ਅਤੇ ਦਹੇਜ ਰਹਿਤ ਵਿਆਹ ਸਮਾਰੋਹ ਨੇ ਹਾਜ਼ਰੀਨ ਨੂੰ ਗਹਿਰਾ ਪ੍ਰਭਾਵਿਤ ਕੀਤਾ ਅਤੇ ਸਮਾਜ ਵਿੱਚ ਨਵੀਂ ਸੋਚ ਦਾ ਸੰਦੇਸ਼ ਦਿੱਤਾ | ਜਾਣਕਾਰੀ ਅਨੁਸਾਰ ਏਮਜ਼ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਆਯੋਜਿਤ ਖ਼ੂਨਦਾਨ ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਇਸ ਦੌਰਾਨ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਨੇ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ | ਉਨ੍ਹਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਮਹੱਤਤਾ ਉੱਤੇ ਵੀ ਚਾਨਣ ਪਾਇਆ ਅਤੇ ਕਿਹਾ ਕਿ ਅੰਨਦਾਤਾ ਕਿਸਾਨ ਪੂਰੇ ਸਮਾਜ ਦੀ ਰੀੜ੍ਹ ਦੀ ਹੱਡੀ ਹੈ |