25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮਲੇਰਕੋਟਲਾ ਵਿਖੇ ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ 'ਆਪ' ਟਰੇਡ ਵਿੰਗ ਵੱਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 04-05-2026
ਮਲੇਰਕੋਟਲਾ, 3 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਵਿਖੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵੱਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਗੈੱਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਬ ਅਲੀ ਰਾਜਾ, ਟਰੇਡ ਕਮਿਸ਼ਨ ਦੇ ਜ਼ਿਲ੍ਹਾ ਮਲੇਰਕੋਟਲਾ ਚੇਅਰਮੈਨ ਆਜਮ ਦਾਰਾ ਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਟਰੇਡਰਜ਼ ਕਮਿਸ਼ਨ ਚੇਅਰਮੈਨ ਅਸ਼ਵਨੀ ਬਾਗੜੀਆਂ ਨੇ ਕੀਤੀ | ਪ੍ਰਦਰਸ਼ਨਕਾਰੀਆਂ ਵੱਲੋਂ ਖਾਲੀ ਗੈੱਸ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਵਧ ਰਹੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ | ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਬ ਅਲੀ ਰਾਜਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਐੱਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤਾ ਜਾ ਰਿਹਾ ਬੇਹਿਸਾਬ ਵਾਧਾ ਵਪਾਰੀਆਂ ਅਤੇ ਆਮ ਲੋਕਾਂ ਲਈ ਗੰਭੀਰ ਮੁੱਦਾ ਬਣ ਚੁੱਕਾ ਹੈ | ਉਨ੍ਹਾਂ ਦੱਸਿਆ ਕਿ 19 ਕਿੱਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਲਗਾਤਾਰ ਵਧ ਰਹੀ ਹੈ, ਜਿਸ ਨਾਲ ਹੋਟਲ ਤੇ ਰੈਸਟੋਰੈਂਟ ਕਾਰੋਬਾਰੀਆਂ 'ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਕਈ ਵਾਰ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਕੁੱਲ ਮਿਲਾ ਕੇ ਹਜ਼ਾਰਾਂ ਰੁਪਏ ਦਾ ਇਜ਼ਾਫਾ ਹੋ ਚੁੱਕਾ ਹੈ, ਜੋ ਕਿ ਮਹਿੰਗਾਈ ਨੂੰ ਹੋਰ ਵਧਾਉਂਦਾ ਹੈ | ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਹ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਲੀਆਂ ਹਨ, ਜਦਕਿ ਆਮ ਜਨਤਾ ਦੀ ਪ੍ਰੇਸ਼ਾਨੀ ਵਧ ਰਹੀ ਹੈ | ਟਰੇਡ ਕਮਿਸ਼ਨ ਦੇ ਜ਼ਿਲ੍ਹਾ ਮਲੇਰਕੋਟਲਾ ਚੇਅਰਮੈਨ ਆਜਮ ਦਾਰਾ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਰਾਹਤ ਦੇਣ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ, ਨਾ ਕਿ ਉਨ੍ਹਾਂ 'ਤੇ ਹੋਰ ਆਰਥਿਕ ਬੋਝ ਪਾਇਆ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੀਮਤਾਂ ਵਿੱਚ ਕਮੀ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੈੱਸ ਸਿਲੰਡਰਾਂ ਦੀਆਂ ਕੀਮਤਾਂ ਨੂੰ ਤੁਰੰਤ ਘਟਾ ਕੇ ਆਮ ਲੋਕਾਂ ਤੇ ਵਪਾਰੀਆਂ ਨੂੰ ਰਾਹਤ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਲਾਲ ਝੰਡਾ ਭੱਠਾ ਵਰਕਰਜ ਯੂਨੀਅਨ ਨੇ ਉਜਰਤਾਂ ਵਿਚ ਕੀਤੇ ਵਾਧੇ ਉੱਤੇ ਨਾਖੁਸ਼ੀ ਦਾ ਕੀਤਾ ਪ੍ਰਗਟਾਵਾ <br/> ਅਗਲੀ ਖ਼ਬਰ ਟੋਹਾਣਾ 'ਚ ਫਾਇਰ ਕਰਮਚਾਰੀਆਂ ਦੇ ਸਮਰਥਨ 'ਚ ਮੁੱਖ ਸਕੱਤਰ ਕਿ੍ਸ਼ਨ ਨੈਨ ਭੁੱਖ ਹੜਤਾਲ 'ਤੇ ਬੈਠੇ
Ad Position 24