25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮੀਟਿੰਗ ਨਾ ਹੋਣ ਤੋਂ ਖਫਾ ਸਕੂਲ ਲੈਬਾਰਟਰੀ ਸਟਾਫ ਯੂਨੀਅਨ ਜਲਦ ਲਗਾਏਗੀ ਵਿੱਤ ਮੰਤਰੀ ਦੇ ਦਫਤਰ ਬਾਹਰ ਧਰਨਾ <br/>

Ad Position 21
No active advertisement
ਅਜੀਤ ਡੈਸਕ 04-05-2026
ਸੰਗਰੂਰ, 3 ਮਈ (ਅਮਨਦੀਪ ਸਿੰਘ ਬਿੱਟਾ) - ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਆਨ ਲਾਇਨ ਮੀਟਿੰਗ ਸੂਬਾ ਪ੍ਰਧਾਨ ਸ੍ਰ ਪਤਵੰਤ ਸਿੰਘ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੂਬਾ ਵਿੱਤ ਸਕੱਤਰ ਤੇ ਸ੍ਰ ਸੁਖਮੰਦਰ ਸਿੰਘ ਮੋਗਾ, ਸੂਬਾ ਜਨਰਲ ਸਕੱਤਰ ਸ੍ਰੀ ਪੰਕਜ ਸਪਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਸ੍ਰ. ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਸ੍ਰ. ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਸ੍ਰੀ ਯੋਗੇਸ਼ ਕੌੜਾ, ਸੂਬਾ ਜਥੇਬੰਦਕ ਸਕੱਤਰ ਸ੍ਰ ਜਤਿੰਦਰ ਸਿੰਘ ਭੰਗੂ, ਸੂਬਾ ਕਮੇਟੀ ਮੈਂਬਰ ਸ੍ਰ ਗੁਰਵਿੰਦਰ ਸਿੰਘ ਸੰਧੂ, ਸੂਬਾ ਪੈੱ੍ਰਸ ਸਕੱਤਰ ਸ੍ਰੀ ਪਰਮਜੀਤ ਕੁਮਾਰ, ਜਥੇਬੰਦੀ ਦੇ ਮੁੱਖ ਬੁਲਾਰੇ ਸ੍ਰ. ਹਰਜੀਤ ਸਿੰਘ ਬਰਾੜ ਨੇ ਕਿਹਾ ਕਿ ਬੀਤੇ ਦਿਨੀਂ 11 ਅਪ੍ਰੈਲ ਨੂੰ ਜਥੇਬੰਦੀ ਵਲੋਂ ਪਹਿਲਾਂ ਮਿੱਥੇ ਪ੍ਰੋਗਰਾਮ ਅਨੁਸਾਰ ਸ. ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਦਫ਼ਤਰ ਸਾਹਮਣੇ ਸੰਕੇਤਕ ਧਰਨਾ ਲਗਾਇਆ ਜਾਣਾ ਸੀ ਪਰ ਸੰਗਰੂਰ ਜ਼ਿਲੇ੍ਹ ਦੇ ਪ੍ਰਸ਼ਾਸਨ ਦੇ ਸਪੈਸ਼ਲ ਸੈੱਲ ਵਲੋਂ ਜਥੇਬੰਦੀ ਨਾਲ ਤਾਲਮੇਲ ਕਰ ਕੇ 24 ਅਪ੍ਰੈਲ ਦੀ ਸ੍ਰ. ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਤਹਿ ਕਰਵਾਈ ਜਿਸ ਕਾਰਨ ਜਥੇਬੰਦੀ ਨੇ ਆਪਣਾ ਸੰਕੇਤਕ ਧਰਨਾ ਲਗਾਉਣ ਦਾ ਪ੍ਰੋਗਰਾਮ ਰੱਦ ਕੀਤਾ ਸੀ ਪਰ 24 ਅਪ੍ਰੈਲ ਨੂੰ ਵਿੱਤ ਮੰਤਰੀ ਵਲੋਂ ਜਥੇਬੰਦੀ ਨਾਲ ਮੀਟਿੰਗ ਨਾ ਕਰਨ ਕਾਰਨ ਸਮੁੱਚੇ ਐਸ ਐਲ ਏ ਕਰਮਚਾਰੀਆਂ ਵਿਚ ਬਹੁਤ ਰੋਸ ਹੈ | ਮੰਤਰੀ ਸਾਹਿਬ ਵਲੋਂ ਇਸ ਵਾਅਦਾ ਖ਼ਿਲਾਫ਼ੀ ਦੇ ਰੋਸ ਵਿਚ ਜਥੇਬੰਦੀ ਵਲੋਂ ਜਲਦੀ ਹੀ ਸ੍ਰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਦੇ ਦਫ਼ਤਰ ਬਾਹਰ ਦਿੜ੍ਹਬਾ ਵਿਚ ਫਿਰ ਸੰਕੇਤਕ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ੍ਰੀ ਵਿਕਾਸ ਅਗਰਵਾਲ ਲੁਧਿਆਣਾ, ਜ਼ਿਲ੍ਹਾ ਪ੍ਰਧਾਨ ਸ੍ਰ. ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਸ੍ਰੀ ਪਰਦੀਪ ਕੁਮਾਰ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਸ੍ਰੀ ਅਨਿਲ ਕੁਮਾਰ ਜਲੰਧਰ, ਜ਼ਿਲ੍ਹਾ ਪ੍ਰਧਾਨ ਸ੍ਰ ਦਲਬੀਰ ਸਿੰਘ ਅੰਮਿ੍ਤਸਰ ਆਦਿ ਹਾਜ਼ਰ ਰਹੇ |


Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਨੀਟ ਦੀ ਪ੍ਰੀਖਿਆ ਸ਼ਾਂਤੀਪੂਰਵਕ ਹੋਈ ਸੰਪੰਨ ਅਗਲੀ ਖ਼ਬਰ ਕਾਲਾਝਾੜ ਖੁਰਦ ਵਿਚ ਮਿੰਕੂ ਜਵੰਧਾ ਨੇ ਪਿੰਡ ਵਾਸੀਆਂ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਸੰਬੰਧੀ ਕੀਤੀ ਚਰਚਾ <br/>
Ad Position 24