ਧੂਰੀ, 3 ਮਈ (ਸੰਜੇ ਲਹਿਰੀ) - ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਜ਼ਿਲ੍ਹੇ ਵਿੱਚ ਆਪਣੇ ਦੌਰੇ 'ਤੇ ਸਨ, ਜਦੋਂ ਉਨ੍ਹਾਂ ਨੂੰ ਪਿੰਡ ਬੇਨੜਾ ਦੇ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਬਾਰੇ ਰਿਪੋਰਟ ਮਿਲੀ, ਜਿਸ 'ਤੇ ਉਨ੍ਹਾਂ ਨੇ ਫ਼ੌਰੀ ਕਾਰਵਾਈ ਕਰਦੇ ਹੋਏ ਫਾਇਰ ਬਿ੍ਗੇਡ ਬੁਲਾ ਕੇ ਨਾੜ ਨੂੰ ਲੱਗੀ ਅੱਗ ਬੁਝਵਾਈ¢ ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ ਅਤੇ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਸਾੜਨ ਤੋਂ ਰੋਕਣ ਬਾਰੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਅੱਜ ਵੀ ਜਿਸ ਕਿਸਾਨ ਵੱਲੋਂ ਅੱਗ ਲਾਈ ਗਈ, ਉਸ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਦੱਸ ਕੇ ਅੱਗੇ ਤੋਂ ਕਦੇ ਵੀ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਤੇ ਕਿਸਾਨ ਨੇ ਵੀ ਇਹ ਅਹਿਦ ਕੀਤਾ ਕਿ ਉਸ ਵੱਲੋਂ ਅੱਗੇ ਤੋਂ ਕਦੇ ਵੀ ਅੱਗ ਨਹੀਂ ਲਾਈ ਜਾਵੇਗੀ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਕਿਸਾਨਾਂ ਨੂੰ ਵਾਤਾਵਰਣ ਸੰਭਾਲਣ ਦੀ ਅਪੀਲ ਕਰ ਰਹੇ ਹਨ¢ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਾੜ ਨੂੰ ਅੱਗ ਲਗਾ ਕੇ ਮਨੁੱਖਤਾ, ਵਾਤਾਵਰਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਥਾਂ ਉੱਤੇ ਕਿਸਾਨਾਂ ਨੂੰ ਇਹ ਰਹਿੰਦ ਖੰੂਹਦ ਜ਼ਮੀਨ ਵਿਚ ਹੀ ਰਲਾ ਦੇਣੀ ਚਾਹੀਦੀ ਹੈ¢ ਅੱਗ ਲਾਉਣ ਕਾਰਨ ਜ਼ਮੀਨ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ¢ ਧੂੰਏਾ ਕਾਰਨ ਜਿੱਥੇ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਲਗਦੀਆਂ ਹਨ, ਉੱਥੇ ਸੜਕ ਹਾਦਸਿਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ¢ ਇਸ ਲਈ ਕਿਸੇ ਵੀ ਹਾਲ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ¢ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਚਾਹਲ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ¢ ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮÏਜੂਦ ਸਨ¢