25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਲੋਕਤੰਤਰ ਦਾ ਗਲਾ ਘੁੱਟ ਰਹੀ ਹੈ ਮਾਨ ਸਰਕਾਰ - ਰਜਿੰਦਰ ਦੀਪਾ <br/>

Ad Position 21
No active advertisement
ਅਜੀਤ ਡੈਸਕ 04-05-2026
ਸੁਨਾਮ ਊਧਮ ਸਿੰਘ ਵਾਲਾ, 3 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਾਂਗਰਸ ਦੇ ਸੀਨੀਅਰ ਆਗੂ ਰਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿੜ੍ਹਬਾ ਦÏਰੇ ਦÏਰਾਨ ਕਿਸਾਨ ਜਥੇਬੰਦੀਆਂ ਨਾਲ ਹੋਈ ਕਥਿਤ ਬਦਸਲੂਕੀ ਨੂੰ ਲੈ ਕੇ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਿਸਾਨਾਂ 'ਤੇ ਤਸ਼ੱਦਦ ਜਾਰੀ ਹੈ¢ਰਾਜਿੰਦਰ ਦੀਪਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਦÏਰੇ ਦÏਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ) ਦੇ ਆਗੂ ਤੇ ਵਰਕਰ ਆਪਣੀਆਂ ਮੰਗਾਂ ਸਬੰਧੀ ਸਵਾਲ ਪੁੱਛਣਾ ਚਾਹੁੰਦੇ ਸਨ ਪਰ ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਨਾਂ ਸਿਰਫ਼ ਰੋਕਿਆ, ਸਗੋਂ ਉਨ੍ਹਾਂ ਨਾਲ ਧੱਕਾਮੁੱਕੀ ਵੀ ਕੀਤੀ¢ ਦੀਪਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਖੇਤਰ ਵਿੱਚ ਅੰਨਦਾਤਾ ਨੂੰ ਅਪਮਾਨਿਤ ਕਰਨਾ ਬੇਹੱਦ ਸ਼ਰਮਨਾਕ, ਨਿੰਦਣਯੋਗ ਅਤੇ ਮੰਦਭਾਗਾ ਹੈ¢ਮਨੀ ਬਡੈਚ ਨੇ ਕਿਹਾ ਕਿ ਸਰਕਾਰ ਜਨਤਕ ਥਾਵਾਂ 'ਤੇ ਮੀਟਿੰਗਾਂ ਕਰਨ ਦੇ ਦਾਅਵੇ ਤਾਂ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਆਮ ਜਨਤਾ ਨੂੰ ਮੁੱਖ ਮੰਤਰੀ ਤੱਕ ਪਹੁੰਚਣ ਹੀ ਨਹੀਂ ਦਿੱਤਾ ਜਾ ਰਿਹਾ¢ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾ ਕੇ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ¢ ਕਾਂਗਰਸੀ ਆਗੂਆਂ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਇਲਾਕੇ ਵਿੱਚ ਕਿਸਾਨਾਂ ਨਾਲ ਅਜਿਹਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਹੀ ਪਵੇਗਾ¢ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਪੀ.ਜੀ.ਆਈ. ਦੀ 'ਕਾਗ਼ਜ਼ੀ ਸਫਲਤਾ' ਜਨਤਾ ਨਾਲ ਕੋਝਾ ਮਜ਼ਾਕ - ਐਡਵੋਕੇਟ ਆਨੰਦ, ਜਤਿੰਦਰ ਕਾਲੜਾ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ <br/>
Ad Position 24