ਸੰਗਰੂਰ, 3 ਮਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਯੂਨਿਟ ਸੰਗਰੂਰ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਪ੍ਰਤੀ ਨੀਤੀਆਂ ਅਤੇ ਮੰਗਾਂ ਸੰਬੰਧੀ ਅਪਣਾਈ ਟਾਲਮਟੋਲ ਦੀ ਨੀਤੀ ਦੇ ਖ਼ਿਲਾਫ਼ ਵਿਸ਼ਾਲ ਰੈਲੀ ਅਤੇ ਰੋਸ ਮਾਰਚ ਯੂਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਸਰਪ੍ਰਸਤ ਜੀਤ ਸਿੰਘ ਢੀਂਡਸਾ, ਚੇਅਰਮੈਨ ਜੰਟ ਸਿੰਘ ਸੋਹੀਆਂ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋ , ਦਫ਼ਤਰ ਸਕੱਤਰ ਸੁਰਿੰਦਰ ਸਿੰਘ ਸੋਢੀ ਵੀ ਮੌਜੂਦ ਸਨ | ਯੂਨਿਟ ਦੇ ਜਨਰਲ ਸਕੱਤਰ ਅਵਿਨਾਸ਼ ਸ਼ਰਮਾ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਯੂਨਿਟ ਦੇ ਸਰਪ੍ਰਸਤ ਜੀਤ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਗੁਰਤੇਜ ਸਿੰਘ ਲੂੰਬਾ ਅਤੇ ਸੱਤਪਾਲ ਸਿੰਗਲਾ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਤਿੱਖੇ ਸੰਘਰਸ਼ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਰੈਲੀ ਉਪਰੰਤ ਰੋਸ ਮਾਰਚ ਕਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੈਨਸ਼ਨਰ ਆਗੂ ਜਸਬੀਰ ਸਿੰਘ ਖਾਲਸਾ, ਸੁਰਿੰਦਰ ਸਿੰਘ ਸੋਢੀ, ਲਾਲ ਚੰਦ ਸੈਣੀ, ਅਸ਼ੋਕ ਕੁਮਾਰ ਡੱਲਾ, ਰਾਜ ਕੁਮਾਰ ਬਾਂਸਲ, ਪੀਸੀ ਬਾਘਾ, ਰਾਜ ਸਿੰਘ ਮੰਗਵਾਲ, ਗਿਰਧਾਰੀ ਲਾਲ, ਤੇਜਾ ਸਿੰਘ, ਹਰਪਾਲ ਸਿੰਘ ਸੰਗਰੂਰੀਆ, ਓਮ ਪ੍ਰਕਾਸ਼ ਸ਼ਰਮਾ, ਮੋਹਨ ਸਿੰਘ, ਗੁਰਦੇਵ ਸਿੰਘ ਲੂੰਬਾ, ਪਵਨ ਕੁਮਾਰ ਸਿੰਗਲਾ, ਚਮਕੌਰ ਸਿੰਘ, ਹਾਕਮ ਸਿੰਘ, ਨੰਦ ਲਾਲ ਮਲਹੋਤਰਾ, ਜਗਰੂਪ ਸਿੰਘ ਸਿੱਧੂ, ਕਿਸ਼ੋਰੀ ਲਾਲ, ਤਿਲਕ ਰਾਜ ਸਤੀਜਾ, ਬਲਦੇਵ ਸਿੰਘ ਰਤਨ, ਅਸ਼ੋਕ ਕੁਮਾਰ ਸ਼ਰਮਾ, ਰਜਿੰਦਰ ਸਿੰਘ ਚੰਗਾਲ, ਡਾ. ਮਨਮੋਹਨ ਸਿੰਘ, ਮਹੇਸ਼ ਜੌਹਰ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਪੈਸ਼ਨਰਾਂ ਵਲੋਂ ਤਿੱਖੀ ਗਰਮੀ ਵਿਚ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ |