26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਰਕਾਰੀ ਸਕੂਲ ਹਥੋਆ ਵਿਖੇ ਵਿਦਿਆਰਥਣਾਂ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 04-05-2026
ਮਾਲੇਰਕੋਟਲਾ, 3 ਮਈ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਦੇ ਖੇਤਰ ਅੰਦਰ ਚੰਗੀਆਂ ਸੇਵਾਵਾਂ ਨਿਭਾਉਣ ਵਾਲੀ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਦੇ ਵਿਦਿਆਰਥੀ ਵੱਡੇ ਪੱਧਰ 'ਤੇ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਨੇ ਦੱਸਿਆ ਕਿ ਪੰਜਾਬ ਪੱਧਰੀ ਐਨ.ਐਮ.ਐਮ.ਐਸ. ਪ੍ਰੀਖਿਆ ਚੋਂ ਜ਼ਿਲ੍ਹਾ ਮਲੇਰਕੋਟਲਾ 'ਚੋਂ ਪਹਿਲਾ ਤੇ ਚੌਥਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਦੀਆਂ ਅੱਠਵੀਂ ਜਮਾਤ ਦੀਆਂ ਬੱਚੀਆਂ ਜਸਨੂਰ ਕੌਰ ਜਵੰਧਾ ਤੇ ਰੁਕਸਾਨਾ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕਾਂ ਵਲੋਂ ਮਾਣ ਮਹਿਸੂਸ ਕੀਤਾ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਬੱਚੀਆਂ ਨੇ ਸਕੂਲ ਦਾ ਨਾਮ ਪੰਜਾਬ ਅੰਦਰ ਚਮਕਾਇਆ ਹੈ | ਇਸ ਮੌਕੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਤੇ ਅਧਿਆਪਕ ਬਲਤੇਜ ਸਿੰਘ ਰਟੌਲ, ਰਾਜਵਿੰਦਰ ਕੌਰ, ਕਾਜਮ ਖਾਨ, ਲਖਵਿੰਦਰ ਕੁਮਾਰ, ਹਰਪ੍ਰੀਤ ਕੌਰ, ਅਮਨਦੀਪ ਕੌਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਭਾਵੀ ਨਗਰ ਕੌਂਸਲ ਚੋਣਾਂ ਦੇ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਵਿਚ ਰਹਿ ਕੇ ਜਿੱਤਣ ਦੇ ਗੁਰ ਸਿਖਾਏ ਜਾਣਗੇ - ਪੰਕਜ ਡੋਗਰ... ਅਗਲੀ ਖ਼ਬਰ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਸੰਬੰਧੀ ਅਪਣਾਈ ਅੜੀਅਲ ਨੀਤੀ ਵਿਰੁੱਧ ਕੀਤਾ ਰੋਸ ਮਾਰਚ ਅਤੇ ਰੈਲੀ <br/>
Ad Position 24